ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
Wednesday, Nov 11, 2026 - 05:37 PM (IST)
ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ, ਜਿਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਯੂਨਾਈਟਿਡ ਅਕਾਲੀ ਦਲ ਸਣੇ ਕਿਸਾਨ, ਮਜ਼ਦੂਰ ਅਤੇ ਹੋਰ ਸਮਾਜਿਕ ਜੱਥੇਬੰਦੀਆਂ ਇਕੱਠੀਆਂ ਹੋ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ ਸੰਯੁਕਤ ਪੰਜਾਬ ਮੋਰਚਾ ਦੇ ਬੈਨਰ ਹੇਠ ਇਕ ਸਾਂਝੇ ਮੰਚ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਇਹ ਮੰਚ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਚੋਣ ਲੜੇਗਾ। ਲੁਧਿਆਣਾ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੰਤਾ ਸਿੰਘ ਉਮੈਦਪੁਰੀ, ਯੂਨਾਈਟਿਡ ਅਕਾਲੀ ਦਲ ਦੇ ਗੁਰਦੀਪ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਸਮੇਤ ਹੋਰਨਾਂ ਆਗੂਆਂ ਦੀ ਮੌਜੂਦਗੀ ਵਿਚ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਦੇ ਅਧਾਰ 'ਤੇ ਇਕ ਸਾਂਝੇ ਮੰਚ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਦੌਰਾਨ 23 ਨਵੰਬਰ ਨੂੰ ਇਕ ਮੀਟਿੰਗ ਕਰਕੇ ਸਾਂਝੇ ਏਜੰਡੇ ਦਾ ਐਲਾਨ ਕੀਤਾ ਜਾਵੇਗਾ। ਇਸ ਦੀ ਜਗ੍ਹਾ ਬਾਅਦ ਵਿਚ ਦੱਸੀ ਜਾਵੇਗੀ। ਇਸ ਤੋਂ ਪਹਿਲਾਂ, ਉਹ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਜਾਣਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਭਵਿੱਖ ਅਤੇ ਇੱਥੋਂ ਦੀਆਂ ਸਮੱਸਿਆਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਹ ਸਾਂਝਾ ਮੰਝ ਤਿਆਰ ਕੀਤਾ ਗਿਆ ਹੈ। ਆਗੂਆਂ ਨੇ ਇਹ ਵੀ ਕਿਹਾ ਪੰਜਾਬ ਅੰਦਰ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਅਕਾਲੀ ਦਲ ਬਾਦਲ ਤੋਂ ਬਿਨਾਂ ਉਹ ਕਿਸੇ ਵੀ ਪੰਜਾਬ ਹਿਤੈਸ਼ੀ ਪਾਰਟੀ ਨਾਲ ਮੰਚ ਸਾਂਝਾ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ ਅਫਸਰ ਬਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
