ਸਿਆਸਤ ਤੋਂ ਲੈ ਕੇ ਵਪਾਰ, ਦੇਸ਼-ਵਿਦੇਸ਼ ਤੇ ਖੇਡ ਜਗਤ ਦੀਆਂ ਇਹ ਹਨ ਅੱਜ ਦੀਆਂ ਟਾਪ-10 ਖ਼ਬਰਾਂ
Monday, Nov 18, 2024 - 06:17 PM (IST)
ਜਲੰਧਰ - ਪੰਜਾਬ ਵਿਚ ਅੱਜ ਦਾ ਦਿਨ ਬਹੁਤ ਹਲਚਲ ਭਰਿਆ ਰਿਹਾ। ਸੁਖਬੀਰ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਮਗਰੋਂ ਹੁਣ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਜ਼ਿਲ੍ਹਾ ਪੱਧਰ 'ਤੇ ਜਾ ਕੇ ਬੈਠਕਾਂ ਕਰੇਗੀ, ਜਿਸ ਤੋਂ ਬਾਅਦ ਆਖਰੀ ਫੈਸਲਾ ਲਿਆ ਜਾਵੇਗਾ। ਉਥੇ ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਐਨਕੇ ਸ਼ਰਮਾ ਨੇ ਵੀ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਚਰਨਜੀਤ ਸਿੰਘ ਚੰਨੀ ਨੂੰ ਪੁਰਾਣੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ ਇਕ ਨੋਟਿਸ ਜਾਰੀ ਹੋ ਗਿਆ ਹੈ। ਉਥੇ ਹੀ ਯੂਪੀ ਵਿਚ ਜਲੰਧਰ ਦੇ ਦੋ ਨੌਜਵਾਨਾਂ ਦਾ ਕਤਲ ਕੀਤੇ ਜਾਣ ਦਾ ਵੀ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਦੇਸ਼ ਦੀ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਰਾਸ਼ਟਰਪਤੀ ਦੇ ਟੇਬਲ ਤੱਕ ਪਹੁੰਚਾਉਣ ਦਾ ਵੀ ਸੁਝਾਅ ਦਿੱਤਾ ਹੈ। ਉੱਧਰ ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣੀ ਘੱਟ ਰਹੀ ਲੋਕਪ੍ਰਿਅਤਾ ਬਾਰੇ ਸਫਾਈ ਦਿੰਦਿਆਂ ਸਰਕਾਰ ਤੋਂ ਹੋਈਆਂ ਗਲਤੀਆਂ ਨੂੰ ਮੰਨਿਆ ਹੈ। ਆਈਟੀ ਵਿਭਾਗ ਨੇ ਵੀ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ 10 ਲੱਖ ਤਕ ਦੇ ਜੁਰਮਾਨੇ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਸੁਖਬੀਰ ਬਾਦਲ ਦੇ ਅਸਤੀਫ਼ੇ 'ਤੇ ਵੱਡਾ ਫ਼ੈਸਲਾ
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਵੱਲੋਂ ਅੱਜ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਉੱਤੇ ਚਰਚਾ ਕੀਤੀ ਅਤੇ ਇਕ ਵੱਡਾ ਫ਼ੈਸਲਾ ਲਿਆ। ਪਾਰਟੀ ਨੇ ਬੇਸ਼ੱਕ ਹਾਲੇ ਇਹ ਤੈਅ ਨਹੀਂ ਕੀਤਾ ਹੈ ਕਿ ਅਸਤੀਫ਼ਾ ਮਨਜ਼ੂਰ ਕਰਨਾ ਹੈ ਜਾਂ ਨਾਮਨਜ਼ੂਰ, ਪਰ ਇਸ ਅਸਤੀਫ਼ੇ ਨੂੰ ਲੈ ਕੇ ਇਕ ਵੱਡਾ ਫ਼ੈਸਲਾ ਇਹ ਜ਼ਰੂਰ ਲੈ ਲਿਆ ਹੈ ਜਿਸ ਵਿਚ ਪਾਰਟੀ ਹੁਣ ਹਲਕਾ ਅਤੇ ਜ਼ਿਲ੍ਹਾ ਪੱਧਰ 'ਤੇ ਜਾ ਕੇ ਬੈਠਕਾਂ ਕਰੇਗੀ। ਇਨ੍ਹਾਂ ਬੈਠਕਾਂ ਦੌਰਾਨ ਅਸਤੀਫ਼ੇ ਬਾਰੇ ਚਰਚਾ ਕੀਤੀ ਜਾਵੇਗੀ ਜਿਸਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
ਔਰਤਾਂ ਦੇ ਬਿਆਨ 'ਤੇ ਕਸੂਤੇ ਫਸੇ ਚਰਨਜੀਤ ਚੰਨੀ, ਜਾਰੀ ਹੋਇਆ ਨੋਟਿਸ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵਾਰ ਮੁੜ ਵਿਵਾਦਾਂ 'ਚ ਫਸ ਗਏ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖ਼ਿਲਾਫ਼ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਚਰਨਜੀਤ ਚੰਨੀ ਦੀ ਵੀਡੀਓ ਸਭ ਨੇ ਦੇਖੀ ਹੈ, ਉਨ੍ਹਾਂ ਨੇ ਔਰਤਾਂ ਦੇ ਖ਼ਿਲਾਫ਼ ਗਲਤ ਟਿੱਪਣੀ ਕੀਤੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
UP 'ਚ ਮੁੰਡਿਆਂ ਨੇ ਕੁੱਟ-ਕੁੱਟ ਮਾਰ ਦਿੱਤੇ ਜਲੰਧਰ ਦੇ ਦੋ ਨੌਜਵਾਨ
ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ ਨੂੰ ਇਕ ਬਾਰਾਤ ਵਿਚ ਡਾਂਸ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਇਕ ਧਿਰ ਨੇ ਦੂਜੀ ਧਿਰ ਦੇ ਤਿੰਨ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ। ਇਸ ਕੁੱਟਮਾਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੈ। ਮ੍ਰਿਤਕਾਂ ਦੀ ਪਛਾਣ ਜਲੰਧਰ ਦੇ ਬਸਤੀ ਸ਼ੇਖ ਵਾਸੀ ਇੰਦਰਪ੍ਰੀਤ ਸਿੰਘ ਅਤੇ ਉਸ ਦੇ ਸ਼ਾਗੀਰਦ ਪਵਨਦੀਪ ਸਿੰਘ ਹਾਲ ਵਾਸੀ ਸੁਲਤਾਨਪੁਰ ਵਜੋਂ ਹੋਈ ਹੈ। ਉਥੇ ਹੀ ਇੰਦਰਪ੍ਰੀਤ ਦੇ ਸਾਲੇ ਵਿਸ਼ਾਲ (25) ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਵੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਸ਼ਰਮਾ ਨੇ ਆਖਿਆ ਹੈ ਕਿ ਪਾਰਟੀ ਵਿਚ ਧਾਰਮਿਕ ਦਖਲ-ਅੰਦਾਜ਼ੀ ਬਹੁਤ ਵੱਧ ਗਈ ਹੈ। ਧਾਰਮਿਕ ਦਖਲ ਅੰਦਾਜ਼ੀ ਵਿਚਾਲੇ ਪਾਰਟੀਆਂ ਕਿਸ ਤਰ੍ਹਾਂ ਚੱਲ ਸਕਦੀਆਂ ਹਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਰਣਵੀਰ ਕਲਾਸਿਕ ਨੇੜੇ ਓਵਰਲੋਡ ਟੱਰਕ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਝੋਨੇ ਨਾਲ ਲੱਦਿਆ ਇਕ ਓਵਰਲੋਡ ਟਰੱਕ ਕਾਰ 'ਤੇ ਪਲਟ ਗਿਆ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਇਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਫਰਮਾਨ
ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਕੱਤਰ ਨੂੰ ਸੋਮਵਾਰ ਨੂੰ ਨਿਰਦੇਸ਼ ਦਿੱਤਾ ਕਿ ਉਹ 1995 'ਚ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਰਾਸ਼ਟਰਪਤੀ ਦੇ ਸਾਹਮਣੇ ਵਿਚਾਰ ਲਈ ਰੱਖਣ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
450 ਰੁਪਏ 'ਚ ਮਿਲੇਗਾ ਗੈਸ ਸਿਲੰਡਰ
ਵਧਦੀ ਮਹਿੰਗਾਈ ਅਤੇ ਰਸੋਈ ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਬਜਟ ਵਿਗਾੜ ਦਿੱਤਾ ਹੈ। ਅਜਿਹੇ 'ਚ ਸਰਕਾਰ ਵਲੋਂ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ ਸਸਤੀਆਂ ਦਰਾਂ 'ਤੇ ਐੱਲ.ਪੀ.ਜੀ. ਗੈਸ ਸਿਲੰਡਰ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
Trudeau ਦਾ ਵੱਡਾ ਕਬੂਲਨਾਮਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਕੁਝ ਗ਼ਲਤੀਆਂ ਕੀਤੀਆਂ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂ-ਟਿਊਬ 'ਤੇ 6 ਮਿੰਟ ਤੋਂ ਵੱਧ ਦਾ ਵੀਡੀਓ ਪੋਸਟ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ 'ਚ ਵੱਡਾ ਬਦਲਾਅ ਕਰਨ ਜਾ ਰਹੇ ਹਨ। ਕੈਨੇਡਾ ਵਿੱਚ ਵਧਦੀ ਆਬਾਦੀ, ਮਹਿੰਗਾਈ ਅਤੇ ਨੌਕਰੀਆਂ ਦੀ ਕਮੀ ਕਾਰਨ ਟਰੂਡੋ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
IT ਵਿਭਾਗ ਦੀ ਚਿਤਾਵਨੀ
ਇਨਕਮ ਟੈਕਸ ਵਿਭਾਗ ਨੇ ਐਤਵਾਰ ਨੂੰ ਟੈਕਸਦਾਤਿਆਂ ਨੂੰ ਚਿਤਾਵਨੀ ਦਿੱਤੀ ਕਿ ਆਈ. ਟੀ. ਆਰ. ’ਚ ਵਿਦੇਸ਼ ਵਿਚ ਸਥਿਤ ਜਾਇਦਾਦ ਜਾਂ ਵਿਦੇਸ਼ਾਂ ਵਿਚ ਕਮਾਈ ਗਈ ਆਮਦਨ ਦਾ ਖੁਲਾਸਾ ਨਾ ਕਰਨ ’ਤੇ ਕਾਲਾ ਧਨ ਵਿਰੋਧੀ ਕਾਨੂੰਨ ਤਹਿਤ 10 ਲੱਖ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ
ਗੌਤਮ ਗੰਭੀਰ ਬਾਰੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
ਭਾਰਤੀ ਕ੍ਰਿਕਟ ਟੀਮ ਦੇ ਕੋਚ ਗੌਤਮ ਗੰਭੀਰ ਨੂੰ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਸੈਸ਼ਨ ਕੋਰਟ ਦੇ ਉਸ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ, ਜਿਸ 'ਚ ਉਸ ਨੇ ਗੰਭੀਰ ਖਿਲਾਫ ਧੋਖਾਧੜੀ ਦਾ ਮਾਮਲਾ ਮੁੜ ਖੋਲ੍ਹਣ ਦਾ ਹੁਕਮ ਦਿੱਤਾ ਸੀ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ