ਰਵਨੀਤ ਬਿੱਟੂ ਦਾ ਏਜੰਟ ਪੋਲਿੰਗ ਬੂਥ ''ਤੇ ''ਵੀਡੀਓਗ੍ਰਾਫੀ'' ਕਰਦਾ ਕਾਬੂ
Sunday, May 19, 2019 - 04:32 PM (IST)

ਲੁਧਿਆਣਾ (ਮਹੇਸ਼) : ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਏਜੰਟ ਮਨਪ੍ਰੀਤ ਸਿੰਘ ਪੁੱਤਰ ਬਨਾਰਸੀ ਦਾਸ ਨੂੰ ਪੋਲਿੰਗ ਬੂਥ 'ਤੇ ਵੀਡੀਓਗ੍ਰਾਫੀ ਕਰਦੇ ਹੋਏ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਸਲੇਮ ਟਾਬਰੀ ਦੇ ਪੋਲਿੰਗ ਬੂਥ ਨੰਬਰ-3 'ਤੇ ਵੀਡੀਓਗ੍ਰਾਫੀ ਕਰ ਰਿਹਾ ਸੀ। ਫਿਲਹਾਲ ਅਧਿਕਾਰੀਆਂ ਵਲੋਂ ਉਸ ਨੂੰ ਥਾਣਾ ਸਲੇਮ ਟਾਬਰੀ ਦੀ ਪੁਲਸ ਹਵਾਲੇ ਕੀਤਾ ਗਿਆ ਹੈ ਅਤੇ ਪੁਲਸ ਵਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।