ਪੰਜਾਬ 'ਚ ਪੈ ਰਹੀਆਂ ਵੋਟਾਂ ਦੌਰਾਨ ਅੰਮ੍ਰਿਤਸਰ ਦੇ ਪੋਲਿੰਗ ਬੂਥ 'ਤੇ ਹੈਰਾਨ ਕਰਨ ਵਾਲੀ ਘਟਨਾ

Saturday, Dec 21, 2024 - 02:05 PM (IST)

ਪੰਜਾਬ 'ਚ ਪੈ ਰਹੀਆਂ ਵੋਟਾਂ ਦੌਰਾਨ ਅੰਮ੍ਰਿਤਸਰ ਦੇ ਪੋਲਿੰਗ ਬੂਥ 'ਤੇ ਹੈਰਾਨ ਕਰਨ ਵਾਲੀ ਘਟਨਾ

ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ) : ਅੰਮ੍ਰਿਤਸਰ ਦੇ ਸੈਂਟਰਲ ਹਲਕੇ ਦੇ ਵਾਰਡ 51 ਦੇ ਬੂਥ ਨੰਬਰ 5 ਉੱਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਰੇ ਵਿਅਕਤੀ ਦੀ ਵੋਟ ਪੋਲ ਹੋ ਗਈ। ਇਸ ਤੋਂ ਬਾਅਦ ਵਾਰਡ ਨੰਬਰ 51 ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਰਹੀ ਬੀਬੀ ਸ਼ਸ਼ੀ ਦੇ ਪੁੱਤਰ ਨਿਤਿਨ ਗਿੱਲ ਉਰਫ ਮਨੀ ਗਿੱਲ ਵੱਲੋਂ ਮੌਕੇ 'ਤੇ ਪਹੁੰਚ ਕੇ ਖੂਬ ਹੰਗਾਮਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਕੇ 'ਤੇ ਬੈਠੇ ਹੋਏ ਅਫਸਰਾਂ ਦੀ ਗਲਤੀ ਹੈ ਉਨ੍ਹਾਂ ਨੇ ਚੰਗੀ ਤਰ੍ਹਾਂ ਜਾਂਚ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਫਸਰਾਂ ਦੀ ਗਲਤੀ ਨਾਲ ਇਕ ਗਲਤ ਵੋਟ ਪੋਲ ਹੋਈ ਹੈ। ਇਸ ਦਾ ਕੋਈ ਵੀ ਜਵਾਬਦੇਹ ਨਹੀਂ ਹੈ। 

ਇਹ ਵੀ ਪੜ੍ਹੋ : Punjab ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਫ਼ੈਸਲਾ

ਉਨ੍ਹਾਂ ਕਿਹਾ ਕਿ ਜੇ ਇਹ ਬੂਥ ਕੈਂਸਲ ਨਾ ਹੋਇਆ ਤਾਂ ਉਹ ਮਾਨਯੋਗ ਅਦਾਲਤ ਦਾ ਰਸਤਾ ਅਪਣਾਉਣਗੇ ਅਤੇ ਅਫਸਰਾਂ ਖ਼ਿਲਾਫ ਕਾਰਵਾਈ ਦੀ ਮੰਗ ਕਰਨਗੇ। ਮੌਕੇ 'ਤੇ ਹਾਲਾਤ ਤਨਾਅਪੂਰਨ ਹੁੰਦਾ ਦੇਖ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਪੁਲਸ ਨੂੰ ਇਕ ਦਰਖਾਸਤ ਆਈ ਹੈ ਜਿਸ ਵਿਚ ਵਾਰਡ ਨੰਬਰ 51 ਵਿਚ ਇਕ ਬੂਥ 'ਤੇ ਗਲਤ ਵੋਟ ਪੋਲ ਹੋਣ ਦੀ ਜਾਣਕਾਰੀ ਹੈ। ਫਿਲਹਾਲ ਪੁਲਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਰਹਿਣ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News