ਪੰਜਾਬ ਵਿਧਾਨ ਸਭਾ ਚੋਣਾਂ : ਵਿਜੇਇੰਦਰ ਸਿੰਗਲਾ ਪਰਿਵਾਰ ਸਮੇਤ ਵੋਟ ਪਾਉਣ ਲਈ ਪਹੁੰਚੇ ਪੋਲਿੰਗ ਬੂਥ
Sunday, Feb 20, 2022 - 01:13 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ, ਦਲਜੀਤ ਬੇਦੀ) : ਸੰਗਰੂਰ ਹਲਕੇ ’ਚ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸੰਗਰੂਰ ਵਿਖੇ ਪੂਰੇ ਪਰਿਵਾਰ ਸਮੇਤ ਪੁੱਜੇ। ਉਨ੍ਹਾਂ ਆਪਣੇ ਪਰਿਵਾਰ ਸਮੇਤ ਸੰਗਰੂਰ ਵਿਖੇ ਹਰੀਪੁਰਾ ਸਕੂਲ ਵਿਚ ਬਣੇ ਪੋਲਿੰਗ ਬੂਥ ’ਤੇ ਵੋਟਾਂ ਪਾਈਆਂ। ਵਿਜੇਇੰਦਰ ਸਿੰਗਲਾ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਤੋਂ ਇਲਾਵਾ ਉਨ੍ਹਾਂ ਦੀ ਸਪੁੱਤਰੀ ਗੌਰੀ ਸਿੰਗਲਾ ਅਤੇ ਸਪੁੱਤਰ ਮੋਹਿਤ ਸਿੰਗਲਾ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਚੋਣਾਂ : ਵੋਟਰਾਂ ’ਚ ਉਤਸ਼ਾਹ, ਦਿਵਯਾਂਗ ਵੋਟਰਾਂ ਨੇ ਵੀ ਪਾਈ ਵੋਟ
ਦੱਸ ਦੇਈਏ ਕਿ ਗੌਰੀ ਸਿੰਗਲਾ ਨੇ ਅੱਜ ਸੰਗਰੂਰ ਵਿਖੇ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਨੂੰ ਪਹਿਲੀ ਵਾਰ ਵੋਟ ਪਾਉਣ ਤੇ ਚੋਣ ਅਧਿਕਾਰੀਆਂ ਵੱਲੋਂ ਪ੍ਰਸੰਸਾ ਪੱਤਰ ਵੀ ਦਿੱਤਾ ਗਿਆ। ਗੌਰੀ ਸਿੰਗਲਾ ਨੇ ਆਪਣਾ ਵੋਟ ਪਾਉਣ ਦਾ ਨਿਸ਼ਾਨ ਅਤੇ ਪ੍ਰਸੰਸਾ ਪੱਤਰ ਨੂੰ ਦਿਖਾਉਂਦੇ ਹੋਏ ਖੁਸ਼ੀ ਜ਼ਾਹਰ ਕਰਦਿਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਸ੍ਰੀ ਸਿੰਗਲਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਜੋ ਇਕ ਚੰਗੀ ਸਰਕਾਰ ਨੂੰ ਚੁਣਿਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ