ਟਾਂਡਾ ਉੜਮੁੜ ''ਚ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੋਲਿੰਗ ਪਾਰਟੀਆਂ EVM ਮਸ਼ੀਨਾਂ ਸਮੇਤ ਰਵਾਨਾ

Friday, May 31, 2024 - 12:33 PM (IST)

ਟਾਂਡਾ ਉੜਮੁੜ ( ਪਰਮਜੀਤ ਸਿੰਘ ਮੋਮੀ)- ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਤਿਉਹਾਰ ਲੋਕ ਸਭਾ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਅਤੇ ਸਹੀ ਤਰੀਕੇ ਨਾਲ ਨੇਪਰੇ ਚਾੜਨ ਦੀ ਪ੍ਰਕਿਰਿਆ ਨੂੰ ਲੈ ਕੇ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਲਈ ਸਰਕਾਰੀ ਕਾਲਜ ਟਾਂਡਾ ਵਿੱਚ ਬਣਾਏ ਗਏ ਸਟਰੋਂਗ ਰੂਮ ਤੋਂ ਪੋਲਿੰਗ ਬੂਥਾਂ ਵਾਸਤੇ ਪੋਲਿੰਗ ਪਾਰਟੀਆਂ ਈ. ਵੀ. ਐੱਮ. ਮਸ਼ੀਨਾਂ ਸਮੇਤ ਰਵਾਨਾ ਹੋਈਆਂ। 

PunjabKesari

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੋਮਲ ਮਿੱਤਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਸਿਸਟੈਂਟ ਰਿਟਰਨਿੰਗ ਅਫ਼ਸਰ ਟਾਂਡਾ ਵਿਓਮ ਭਾਰਦਵਾਜ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਟਾਂਡਾ ਦੇ ਵੱਖ-ਵੱਖ ਪਿੰਡਾਂ ਅਤੇ ਗੜਦੀਵਾਲ ਵਾਸਤੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਲੋੜੀਂਦੀ ਕਾਰਵਾਈ ਕੀਤੀ ਗਈ।  ਇਸ ਮੌਕੇ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫ਼ਸਰ ਟਾਂਡਾ ਵਿਉਮ ਭਾਰਦਵਾਜ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਅੰਦਰ ਸ਼ਾਂਤੀ ਪੂਰਵਕ ਚੋਣ ਪ੍ਰਕਿਰਿਆ ਨੂੰ ਸੰਪੂਰਨ ਕਰਨ ਵਾਸਤੇ ਸਮੁੱਚੀ ਤਿਆਰੀ ਕੀਤੀ ਗਈ ਹੈ ਅਤੇ ਇਸ ਵਾਸਤੇ ਪੰਜਾਬ ਪੁਲਸ ਤੋਂ ਇਲਾਵਾ ਸੀ. ਆਰ. ਪੀ. ਐੱਫ਼. ਦੇ ਜਵਾਨ ਅਤੇ ਕਮਾਂਡੋ ਫੋਰਸ ਵੀ ਵਿਸ਼ੇਸ਼ ਤੌਰ ਤੇ ਸੇਵਾਵਾਂ ਦੇਣਗੇ।

ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਬਿਆਨ, ਅਜੇ ਤਾਂ ਸਿਰਫ਼ 43 ਹਜ਼ਾਰ ਨੌਕਰੀਆਂ ਦਿੱਤੀਆਂ ਨੇ, ਲੱਖਾਂ ਦੇਣੀਆਂ ਬਾਕੀ ਹਨ

PunjabKesari

ਉਨ੍ਹਾਂ ਦੱਸਿਆ ਕਿ ਹਲਕੇ ਦੇ ਸੰਵੇਦਨਸ਼ੀਲ ਅਤੇ ਅਤ ਸੰਵੇਦਨਸ਼ੀਲ ਪੋਲਿੰਗ ਬੂਥਾਂ ਅਤੇ ਪ੍ਰਸ਼ਾਸਨ ਦੀ ਵਿਸ਼ੇਸ਼ ਨਜ਼ਰ ਰਹੇਗੀ ਅਤੇ ਡੀ. ਐੱਸ. ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਦੀ ਨਿਗਰਾਨੀ ਵਿੱਚ ਪੰਜਾਬ ਪੁਲਸ ਪੂਰੀ ਪੂਰੀ ਤਰ੍ਹਾਂ ਚੌਕੰਨੀ ਅਤੇ ਮੁਸਤੈਦ ਰਹੇਗੀ। ਇਸ ਮੌਕੇ ਉਨਾਂ ਨੇ ਹਲਕਾ ਟਾਂਡਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਬਿਨਾਂ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਨ। ਉਧਰ ਦੂਜੇ ਪਾਸੇ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਡੀ. ਐੱਸ. ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਪੋਲਿੰਗ ਬੂਥਾਂ ਵਾਸਤੇ ਪੰਜਾਬ ਪੁਲਸ, ਸੀ. ਆਰ. ਪੀ. ਐੱਫ਼. ਅਤੇ ਕਮਾਂਡੋ ਪੁਲਿਸ ਦੀਆਂ ਟੁਕੜੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੰਦੇ ਹੋਏ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਬਿਨਾਂ ਕਿਸੇ ਹਿੰਸਾ ਤੋਂ ਚੋਣ ਪ੍ਰਕਿਰਿਆ ਵਿੱਚ ਹਿੱਸਾ ਲਿਆ ਜਾਵੇ।

ਇਹ ਵੀ ਪੜ੍ਹੋ- '24' ਦੇ ਦੰਗਲ 'ਚ PM ਮੋਦੀ ਦੀ ਹੁਸ਼ਿਆਰਪੁਰ 'ਚ ਆਖਰੀ ਰੈਲੀ, ਦਿਲੀ ਇੱਛਾ ਦੱਸਦਿਆਂ ਕਹੀਆਂ ਵੱਡੀਆਂ ਗੱਲਾਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News