ਪੋਲਿੰਗ ਬੂਥਾਂ 'ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 21 ਫਰਵਰੀ ਨੂੰ ਛੁੱਟੀ ਦਾ ਐਲਾਨ

Sunday, Feb 20, 2022 - 06:31 PM (IST)

ਲੁਧਿਆਣਾ (ਪੰਕਜ) : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਚੋਣਾਂ ਕਰਵਾਉਣ 'ਚ ਜੁੱਟੇ ਸੂਬੇ ਭਰ ਦੇ ਸਰਕਾਰੀ ਮੁਲਾਜ਼ਮਾਂ ਲਈ ਚੋਣ ਕਮਿਸ਼ਨ ਵੱਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ 21 ਫਰਵਰੀ ਨੂੰ ਇਨ੍ਹਾਂ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਇਸ ਖ਼ਬਰ ਨੇ ਪਿਛਲੇ ਕਈ ਦਿਨਾਂ ਤੋਂ ਚੋਣ ਪ੍ਰਕਿਰਿਆ 'ਚ ਜੁੱਟੇ ਮੁਲਾਜ਼ਮਾਂ ਦੇ ਚਿਹਰਿਆਂ 'ਤੇ ਰੌਣਕ ਲਿਆ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)

ਸੂਬੇ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਬੀ ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਵੋਟ ਪ੍ਰਕਿਰਿਆ 'ਚ ਜੁੱਟੇ ਸਾਰੇ ਮੁਲਾਜ਼ਮਾਂ ਲਈ ਕਮਿਸ਼ਨ ਵੱਲੋਂ 21 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੀਆਂ 14 ਵਿਧਾਨ ਸਭਾ ਸੀਟਾਂ 'ਤੇ 20 ਹਜ਼ਾਰ ਦੇ ਕਰੀਬ ਸਰਕਾਰੀ ਮੁਲਾਜ਼ਮਾਂ ਦੀ ਚੋਣਾਂ 'ਚ ਡਿਊਟੀ ਲਾਈ ਗਈ ਸੀ, ਜਿਨ੍ਹਾਂ ਨੂੰ ਹੁਣ ਸੋਮਵਾਰ ਨੂੰ ਪੂਰੀ ਤਰ੍ਹਾਂ ਆਰਾਮ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ

ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ 'ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸੇ ਬੂਥ 'ਤੇ ਦੁਬਾਰਾ ਚੋਣਾਂ ਕਰਾਉਣ ਦੀ ਨੌਬਤ ਆਈ ਤਾਂ ਉੱਥੇ ਤਾਇਨਾਤ ਮੁਲਾਜ਼ਮਾਂ ਨੂੰ ਆਪਣੇ ਆਧਾਰਾਂ 'ਚ ਜਵਾਬ ਦੇਣ ਦੀ ਲੋੜ ਨਹੀਂ ਹੈ। ਅਜਿਹੇ ਹਾਲਾਤ 'ਚ ਵੀ ਉਨ੍ਹਾਂ ਦੀ ਗੈਰ ਹਾਜ਼ਰੀ ਚੋਣ ਡਿਊਟੀ ਦਾ ਹਿੱਸਾ ਮੰਨੀ ਜਾਵੇਗੀ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਵੋਟਾਂ ਦੌਰਾਨ ਆਪਸ 'ਚ ਭਿੜੀਆਂ 2 ਧਿਰਾਂ, ਪੋਲਿੰਗ ਬੂਥ ਪੁਲਸ ਛਾਉਣੀ 'ਚ ਤਬਦੀਲ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News