ਬਰਨਾਲਾ ਦੇ ਤਿੰਨੇ ਹਲਕਿਆਂ ’ਚ ਬਣਾਏ ਗਏ 14 ਮਾਡਲ ਪੋਲਿੰਗ ਸਟੇਸ਼ਨ

02/19/2022 4:30:25 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਵਿਧਾਨ ਸਭਾ ਚੋਣਾਂ ਭਲਕੇ 20 ਫਰਵਰੀ ਨੂੰ ਹੋ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ’ਚ 268 ਪੋਲਿੰਗ ਥਾਵਾਂ ’ਤੇ 558 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ਤਹਿਤ ਤਿੰਨ ਵਿਧਾਨ ਸਭਾ ਹਲਕਿਆਂ ’ਚ 14 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿੱਥੇ ਨਵੇਂ ਵੋਟਰਾਂ ਦਾ ਉਚੇਚਾ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ।
ਵਿਧਾਨ ਸਭਾ ਹਲਕਾ-102 ਭਦੌੜ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ ਨਾਭਾ, ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਤਪਾ ਤੇ ਸ਼ਹੀਦ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ’ਚ ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਵਿਧਾਨ ਸਭਾ ਹਲਕਾ-103 ਬਰਨਾਲਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ (5 ਪੋਲਿੰਗ ਸਟੇਸ਼ਨ), ਐੱਲ. ਬੀ. ਐੱਸ. ਆਰੀਆ ਮਹਿਲਾ ਕਾਲਜ (3 ਪੋਲਿੰਗ ਸਟੇਸ਼ਨ) ਬਰਨਾਲਾ ’ਚ ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਵਿਧਾਨ ਸਭਾ ਹਲਕਾ-104 ਮਹਿਲ ਕਲਾਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ, ਸਰਕਾਰੀ ਐਲੀਮੈਂਟਰੀ ਸਕੂਲ ਚੁਹਾਨਕੇ ਕਲਾਂ, ਸਰਕਾਰੀ ਹਾਈ ਸਕੂਲ ਵਜੀਦਕੇ ਕਲਾਂ ’ਚ ਮਾਡਲ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿੱਥੇ ਹੋਰ ਸਹੂਲਤਾਂ ਦੇ ਨਾਲ-ਨਾਲ ਚੋਣ ਮਸਕਟ ਸ਼ੇਰਾ, ਸੈਲਫੀ ਪੁਆਇੰਟ ਆਦਿ ਸਥਾਪਿਤ ਕੀਤੇ ਗਏ ਹਨ ਤੇ ਨਵੇਂ ਵੋਟਰਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਤਿੰਨਾਂ ਵਿਧਾਨ ਸਭਾ ਹਲਕਿਆਂ ’ਚ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਦੀ ਗਿਣਤੀ 7045 ਹੈ।
3 ਪਿੰਕ ਤੇ 3 ਪੀ. ਡਬਲਯੂ. ਡੀ. ਪੋਲਿੰਗ ਸਟੇਸ਼ਨ ਸਥਾਪਿਤ
ਇਸ ਤੋਂ ਇਲਾਵਾ ਹਰ ਵਿਧਾਨ ਸਭਾ ਹਲਕੇ ’ਚ ਇਕ-ਇਕ ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ, ਜਿਨ੍ਹਾਂ ਦਾ ਪ੍ਰਬੰਧ ਮਹਿਲਾ ਚੋਣ ਅਮਲੇ ਵੱਲੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 102 ਭਦੌੜ ਹਲਕੇ ’ਚ ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਤਪਾ, 103 ਬਰਨਾਲਾ ਹਲਕੇ ’ਚ ਜੁਮਲਾ ਮਾਲਕਨ ਐਲੀਮੈਂਟਰੀ ਸਕੂਲ ਤੇ 104 ਮਹਿਲ ਕਲਾਂ ਹਲਕੇ ’ਚ ਸਰਕਾਰੀ ਪ੍ਰਾਈਮਰੀ ਸਕੂਲ ਮਹਿਲ ਕਲਾਂ ਦੇ ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰ ਵਿਧਾਨ ਸਭਾ ਹਲਕੇ ’ਚ ਇਕ-ਇਕ ਪੀ. ਡਬਲਯੂ. ਡੀ. ਪੋਲਿੰਗ ਸਟੇਸ਼ਨ ਬਣਾਇਆ ਗਿਆ ਹੈ। ਵਿਧਾਨ ਸਭਾ ਹਲਕਾ ਭਦੌੜ ’ਚ ਸਰਕਾਰੀ ਪ੍ਰਾਈਮਰੀ ਸਕੂਲ ਰੂੜੇਕੇ ਕਲਾਂ ’ਚ, ਵਿਧਾਨ ਸਭਾ ਹਲਕਾ ਬਰਨਾਲਾ ’ਚ ਸਰਕਾਰੀ ਪ੍ਰਾਈਮਰੀ ਸਕੂਲ ਪੱਤੀ ਬਾਜਵਾ, ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ’ਚ ਪੀ. ਡਬਲਯੂ. ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ।


Babita

Content Editor

Related News