ਮਾਮਲਾ ਸਪਲਾਈ ਕੀਤੇ ਜਾ ਰਹੇ ਪ੍ਰਦੂਸ਼ਿਤ ਪਾਣੀ ਦਾ, ''ਆਪ'' ਵਰਕਰਾਂ ਨੇ ਦਿੱਤਾ ਧਰਨਾ

Tuesday, Jul 30, 2019 - 11:14 AM (IST)

ਮਾਮਲਾ ਸਪਲਾਈ ਕੀਤੇ ਜਾ ਰਹੇ ਪ੍ਰਦੂਸ਼ਿਤ ਪਾਣੀ ਦਾ, ''ਆਪ'' ਵਰਕਰਾਂ ਨੇ ਦਿੱਤਾ ਧਰਨਾ

ਕੋਟਕਪੂਰਾ (ਤਰਸੇਮ ਚੋਪੜਾ, ਨਰਿੰਦਰ) – ਕੋਟਕਪੂਰਾ 'ਚ ਵਾਟਰ ਵਰਕਸ ਵੱਲੋਂ ਘਰਾਂ 'ਚ ਸਪਲਾਈ ਕੀਤੇ ਜਾ ਰਹੇ ਪ੍ਰਦੂਸ਼ਿਤ ਪਾਣੀ ਸਬੰਧੀ 'ਆਪ' ਦੇ ਆਗੂਆਂ ਅਤੇ ਵਰਕਰਾਂ ਵਲੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ, ਜਿਸ 'ਚ ਉਨ੍ਹਾਂ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਵੇਰੇ 10 ਵਜੇ ਧਰਨਾ ਸ਼ੁਰੂ ਕਰਦੇ ਹੋਏ ਵਿਧਾਇਕ ਨੇ ਚਿਤਾਵਨੀ ਦਿੱਤੀ ਕਿ ਜੇਕਰ 12 ਵਜੇ ਤੱਕ ਡਿਪਟੀ ਕਮਿਸ਼ਨਰ ਮੌਕੇ 'ਤੇ ਨਾ ਪੁੱਜੇ ਤਾਂ ਉਹ ਚੱਕਾ ਜਾਮ ਕਰਨ ਲਈ ਮਜਬੂਰ ਹੋਣਗੇ ਜਿਸ ਤੋਂ ਬਾਅਦ ਡੀ.ਸੀ ਕੁਮਾਰ ਸੌਰਭ ਰਾਜ ਅਤੇ ਐੱਸ. ਡੀ. ਐੱਮ. ਬਲਵਿੰਦਰ ਸਿੰਘ ਮੌਕੇ 'ਤੇ ਪੁੱਜੇ ਅਤੇ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ। ਡੀ.ਸੀ. ਨੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਹੁਕਮ ਦਿੱਤੇ ਅਤੇ ਖੁਦ ਵੀ ਅਧਿਕਾਰੀਆਂ ਨੂੰ ਨਾਲ ਲੈ ਕੇ ਕਈ ਥਾਵਾਂ 'ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਹੀ ਕੋਟਕਪੂਰਾ ਸ਼ਹਿਰ ਨਾਲ ਸਬੰਧਤ ਸਮੱਸਿਆਵਾਂ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕੋਟਕਪੂਰਾ ਦੇ ਲਗਭਗ ਸਾਰੇ ਮੁਹੱਲਿਆਂ 'ਚ ਪਿਛਲੇ ਤਿੰਨ ਮਹੀਨਿਆਂ ਤੋਂ ਸੀਵਰੇਜ ਮਿਲਿਆ ਪਾਣੀ ਸਪਲਾਈ ਹੋ ਰਿਹਾ ਹੈ ਅਤੇ ਲੋਕ ਬੀਮਾਰੀਆਂ ਤੋਂ ਪੀੜਤ ਹੋ ਰਹੇ ਹਨ। ਕੁੱਝ ਦਿਨ ਪਹਿਲਾਂ ਵੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਇਸ ਪ੍ਰਦੂਸ਼ਿਤ ਪਾਣੀ ਦਾ ਸੈਂਪਲ ਦੇ ਕੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਸੀ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ, ਜਿਸ ਲਈ ਉਹ ਧਰਨਾ ਦੇਣ ਲਈ ਮਜਬੂਰ ਹੋਏ ਹਨ। ਇਸ ਦੌਰਾਨ ਸ਼ਹਿਰ ਨਾਲ ਸਬੰਧਤ ਹੋਰ ਸਮੱਸਿਆਵਾਂ ਜਿਵੇਂ ਸਾਫ-ਸਫਾਈ ਦੇ ਬੁਰੇ ਹਾਲ, ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਅਤੇ ਸੀਵਰੇਜ ਪਾਉਣ ਦੇ ਚੱਲ ਰਹੇ ਕੰਮ ਦੀ ਹੌਲੀ ਰਫਤਾਰ ਸਮੇਤ ਸੜਕਾਂ ਦੀ ਖਸਤਾ ਹਾਲਤ ਲਈ ਵੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ।

ਮੌਕੇ 'ਤੇ ਪੁੱਜੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਾਰਿਆਂ ਸਮੱਸਿਆਵਾਂ ਦਾ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਮੌਕੇ ਹਾਜ਼ਰ ਵਿਭਾਗ ਦੇ ਅਧਿਕਾਰੀਆਂ ਸਮੇਤ ਸ਼ਹਿਰ 'ਚ ਪਾਣੀ ਅਤੇ ਸੀਵਰੇਜ ਦਾ ਕੰਮ ਦੇਖ ਰਹੀ ਨਿੱਜੀ ਕੰਪਨੀ ਦੇ ਅਧਿਕਾਰੀਆਂ ਨੂੰ ਵੀ ਫਟਕਾਰ ਲਾਈ। ਸਾਰੀਆਂ ਸਮੱਸਿਆਵਾਂ ਸਬੰਧੀ ਉਹ ਸਬੰਧਤ ਵਿਭਾਗਾਂ ਨੂੰ ਲਿਖਤੀ ਰੂਪ 'ਚ ਹੁਕਮ ਜਾਰੀ ਕਰਨਗੇ ਅਤੇ 15 ਦਿਨਾਂ ਬਾਅਦ ਉਹ ਖੁਦ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈਣਗੇ। ਇਸ ਧਰਨੇ 'ਚ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ, ਮਾਲਵਾ ਜ਼ੋਨ ਪ੍ਰਮੁੱਖ ਗੁਰਦਿੱਤ ਸਿੰਘ ਸੇਖੋਂ, ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਗੋਇਲ, ਕੌਰ ਸਿੰਘ ਸੰਧੂ ਤੇ


author

rajwinder kaur

Content Editor

Related News