ਲੁਧਿਆਣਾ : ਪ੍ਰਦੂਸ਼ਣ ਕੰਟਰੋਲ ਟੀਮ ਵਲੋਂ ਛਾਪੇਮਾਰੀ, ਵੱਡੀ ਗਿਣਤੀ 'ਚ ਲਿਫਾਫੇ ਬਰਾਮਦ

06/18/2019 4:32:21 PM

ਲੁਧਿਆਣਾ (ਨਰਿੰਦਰ) : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਲਾਸਟਿਕ ਦੇ ਲਿਫਾਫਿਆਂ 'ਤੇ ਲਾਏ ਬੈਨ ਨੂੰ ਲੈ ਕੇ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਨੂੰ ਲੈ ਕੇ ਲੁਧਿਆਣਾ ਦੇ ਰੇਖੀ ਸਿਨੇਮਾ ਬਾਜ਼ਾਰ ਨੇੜੇ ਬੋਰਡ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਅਤੇ ਵੱਡੀ ਗਿਣਤੀ 'ਚ ਪਲਾਸਟਿਕ ਦੇ ਲਿਫਾਫੇ ਬਰਾਮਦ ਕੀਤੇ ਗਏ। ਇਸ ਮੌਕੇ ਪ੍ਰਦੂਸ਼ਣ ਕੰਟਰੋਲ ਟੀਮ ਦੀ ਅਗਵਾਈ ਕਰ ਰਹੀ ਐੱਸ. ਡੀ. ਓ. ਸੰਦੀਪ ਕੌਰ ਨੇ ਦੱਸਿਆ ਕਿ ਪਲਾਸਟਿਕ ਦੇ ਲਿਫਾਫੇ ਪੂਰੀ ਤਰ੍ਹਾਂ ਬੈਨ ਹਨ ਪਰ ਇਸ ਦੇ ਬਾਵਜੂਦ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਹੋ ਰਹੀ ਹੈ, ਜਿਸ 'ਤੇ ਠੱਲ ਪਾਉਣ ਲਈ ਉਨ੍ਹਾਂ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਚਲਾਨ ਕੱਟ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। 

Babita

This news is Content Editor Babita