ਖ਼ਤਰਨਾਕ ਹੋਈ ਇਸ ਸ਼ਹਿਰ ਦਾ ਹਵਾ! ਬੱਚਿਆਂ ਤੇ ਬਜ਼ੁਰਗਾਂ ਨੂੰ ਘਰਾਂ ''ਚ ਰਹਿਣ ਦੀ ਸਲਾਹ
Saturday, Nov 09, 2024 - 03:46 PM (IST)
ਖੰਨਾ (ਵਿਪਨ): ਪੰਜਾਬ ਦੀ A ਕਲਾਸ ਨਗਰ ਕੌਂਸਲਾਂ ਵਿਚ ਸ਼ੁਮਾਰ ਕਰੋੜਾਂ ਰੁਪਏ ਦੇ ਬਜਟ ਵਾਲੀ ਖੰਨਾ ਨਗਰ ਕੌਂਸਲ ਆਪਣੇ ਕਾਰਨਾਮਿਆਂ ਨੂੰ ਲੈ ਕੇ ਸੁਰਖਆਂ ਵਿਚ ਬਣੀ ਰਹਿੰਦੀ ਹੈ। ਹੁਣ ਵੀ ਨਗਰ ਕੌਂਸਲ ਅਧਿਕਾਰੀਆਂ ਦੀ ਅਣਗਹਿਲੀ ਆਮ ਜਨਤਾ ਲਈ ਜਾਨਲੇਵਾ ਬਣੀ ਹੋਈ ਹੈ। ਨਗਰ ਕੌਂਸਲ 'ਤੇ ਆਮ ਜਨਤਾ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੁੰਦੀ ਹੈ, ਪਰ ਉਸੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਖੰਨਾ ਸ਼ਹਿਰ 'ਚ ਪ੍ਰਦੂਸ਼ਣ ਵੱਧਦਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਕਾਰੋਬਾਰੀ ਪ੍ਰਿੰਕਲ 'ਤੇ ਫ਼ਾਇਰਿੰਗ ਮਾਮਲੇ ਵਿਚ ਨਵਾਂ ਮੋੜ
ਇਕ ਪਾਸੇ ਤਾਂ ਪਹਿਲਾਂ ਹੀ ਸ਼ਹਿਰ ਵਿਚ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਹੈ, ਉੱਪਰੋਂ ਖੰਨਾ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਸ਼ਹਿਰ ਵਿਚ ਕੁੜੇ ਨੂੰ ਅੱਗ ਲਗਾ ਇਸ ਵਿਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕੀ ਖੰਨਾ ਨਗਰ ਕੌਂਸਲ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਹਿਲਾਂ ਵੀ 2 ਕਰੋੜ 82 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜਿੱਥੇ ਖੰਨਾ ਨਿਵਾਸੀ ਇਸ ਤੇ ਚਿੰਤਾ ਜ਼ਾਹਿਰ ਕਰ ਰਹੇ ਨੇ, ਉੱਥੇ ਹੀ ਸਿਹਤ ਮਾਹਰ ਹਸਪਤਾਲ ਵਿਚ ਪ੍ਰਦੂਸ਼ਣ ਕਾਰਨ ਮਰੀਜ਼ਾਂ ਦੀ ਗਿਣਤੀ 'ਚ ਵਾਧਾ, ਪਲਾਸਟਿਕ ਅਤੇ ਕੁੜੇ ਨੂੰ ਅੱਗ ਲਗਾਏ ਜਾਣ ਨੂੰ ਬੇਹੱਦ ਖ਼ਤਰਨਾਕ ਦੱਸ ਰਹੇ ਹਨ। ਇਸ ਦੇ ਨਾਲ ਨਾਲ ਵੱਧ ਰਹੇ ਪ੍ਰਦੂਸ਼ਣ 'ਤੇ ਬੱਚੇ ਅਤੇ ਬਜ਼ੁਰਗਾਂ ਨੂੰ ਘਰ ਰਹਿਣ ਦੀ ਸਲਾਹ ਦੇ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8