ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸੁਣਵਾਈ
Friday, Dec 13, 2024 - 11:38 AM (IST)
ਮਾਨਸਾ- ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਿੱਚ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਦੇ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਇਸ ਦੌਰਾਨ ਅਦਾਲਤ ਦੇ ਵਿੱਚ ਤਿੰਨ ਗੱਡੀਆਂ ਨੂੰ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਦੇ ਵਿੱਚ ਥਾਰ, ਕਰੋਲਾ ਅਤੇ ਬਲੈਰੋ ਗੱਡੀਆਂ ਸ਼ਾਮਿਲ ਹਨ। ਇਸ ਦੇ ਨਾਲ ਹੀ ਵਾਰਦਾਤ ਦੇ ਵਿੱਚ ਵਰਤੀ ਗਈ ਏਕੇ-47 ਬੰਦੂਕ ਨੂੰ ਵੀ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਦੌਰਾਨ ਗਵਾਹਾਂ ਤੋਂ ਬੰਦੂਕ ਸਮੇਤ ਗੱਡੀਆਂ ਦੀ ਸ਼ਨਾਖਤ ਵੀ ਕਰਵਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ- ਅਭਿਸ਼ੇਕ ਬੱਚਨ ਨਾਲ ਪਾਰਟੀ 'ਚ ਨਜ਼ਰ ਆਈ ਐਸ਼ਵਰਿਆ ਰਾਏ, ਵੀਡੀਓ ਵਾਇਰਲ
ਦੱਸ ਦਈਏ ਕੀ ਪਿਛਲੀ ਸੁਣਵਾਈ ਦੌਰਾਨ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੇ ਇੱਕ ਗਵਾਹ ਦੀ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਪੇਸ਼ੀ ਹੋਈ ਸੀ। ਪੇਸ਼ੀ ਦੇ ਦੌਰਾਨ ਨਾਮਜਦ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰ ਪਾਲ ਸਿੰਘ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਮਾਨਯੋਗ ਅਦਾਲਤ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ ਥਾਰ ਦੇ ਵਿੱਚ ਮੌਜੂਦ ਗਵਾਹ ਗੁਰਵਿੰਦਰ ਸਿੰਘ ਪੇਸ਼ ਹੋਏ ਅਤੇ ਉਸ ਦੀ ਗਵਾਹੀ ਮਾਨਯੋਗ ਅਦਾਲਤ ਦੇ ਵਿੱਚ ਹੋਈ ਸੀ।ਵਕੀਲ ਐਡਵੋਕੇਟ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਾਨਯੋਗ ਅਦਾਲਤ ਵੱਲੋਂ ਪੇਸ਼ੀ 13 ਦਸੰਬਰ 2024 ਯਾਨੀ ਅੱਜ ਨਿਸ਼ਚਿਤ ਕੀਤੀ ਗਈ ਹੈ ਅਤੇ ਪੇਸ਼ੀ 'ਚ ਕਤਲ ਕਰਨ ਸਮੇਂ ਵਰਤੀ ਗਈ ਕਰੋਲਾ ਬਲੈਰੋ ਏਕੇ47 ਸ਼ੂਟਰ ਅਤੇ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ ਨੂੰ ਵੀ ਮਾਨਯੋਗ ਅਦਾਲਤ ਵਿੱਚ ਫਿਜੀਕਲ ਰੂਪ ‘ਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- Top Google Search 'ਚ ਆਪਣਾ ਨਾਂ ਦੇਖ ਰੋ ਪਈ ਹਿਨਾ ਖ਼ਾਨ, ਫੈਨਜ਼ ਨੂੰ ਆਖੀ ਇਹ ਗੱਲ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮਾਨਸਾ ਦੀ ਮਾਣਯੋਗ ਅਦਾਲਤ ਦੇ ਵਿੱਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੁਣਵਾਈ ਹੋਈ ਸੀ। ਇਸ ਦੌਰਾਨ ਮੂਸੇ ਵਾਲਾ ਦੀ ਲਾਸਟ ਰਾਈਡ ਥਾਰ ਅਤੇ ਹਮਲਾਵਰਾਂ ਵੱਲੋਂ ਵਾਰਦਾਤ ਦੇ ਸਮੇਂ ਇਸਤੇਮਾਲ ਕੀਤੀ ਗਈ ਏਕੇ47 ਅਦਾਲਤ ਦੇ ਵਿੱਚ ਪੇਸ਼ ਕੀਤੀ ਗਈ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਦੇ ਸਮੇਂ ਮੌਜੂਦ ਗੁਰਪ੍ਰੀਤ ਸਿੰਘ ਦੁਆਰਾ ਏਕੇ 47 ਅਤੇ ਥਾਰ ਗੱਡੀ ਦੀ ਪਛਾਣ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।