ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ

Thursday, Jun 11, 2026 - 05:36 PM (IST)

ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ

ਹੁਸ਼ਿਆਰਪੁਰ (ਵੈੱਬ ਡੈਸਕ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਨਸੂਨ ਤੋਂ ਪਹਿਲਾਂ ਹੀ ਪਾਣੀ ਦੇ ਵੱਧਦੇ ਪੱਧਰ ਕਾਰਨ ਪ੍ਰਸ਼ਾਸਨ ਨੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਕੇ ਵਾਧੂ ਪਾਣੀ ਛੱਡ ਦਿੱਤਾ ਹੈ। ਇਸ ਕਾਰਨ ਬਿਆਸ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸੂਨ ਤੋਂ ਪਹਿਲਾਂ ਹੀ ਬੀ. ਬੀ. ਐੱਮ. ਬੀ. ਸੂਬਿਆਂ ਨੂੰ ਪਾਣੀ ਦੇਣ ਦੀ ਤਿਆਰੀ ਕਰ ਰਿਹਾ ਹੈ।  ਪੌਂਗ ਡੈਮ ਦੀਆਂ ਸਾਹਮਣੇ ਆਈਆਂ ਤਸਵੀਰਾਂ ਵਿਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਡੈਮ ਵਿਚ ਪਾਣੀ ਛਾਲਾਂ ਮਾਰ ਰਿਹਾ ਹੈ। ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਦੇ ਕੰਢੇ ਵਸੇ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣ ਸਕਦੀ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ

ਇਥੇ ਦੱਸ ਦੇਈਏ ਕਿ ਪੰਜਾਬ 'ਚ ਮਾਨਸੂਨ ਦੇ ਆਉਣ ਲਈ ਅਜੇ ਤਿੰਨ-ਚਾਰ ਹਫ਼ਤਿਆਂ ਦਾ ਸਮਾਂ ਬਚਿਆ ਹੈ ਪਰ ਉਸ ਤੋਂ ਪਹਿਲਾਂ ਹੀ ਡੈਮਾਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਦੀ ਚਿੰਤਾ ਵਧ ਗਈ ਹੈ। ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਨੇ ਸਥਿਤੀ ਨੂੰ ਵੇਖਦੇ ਹੋਏ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਰਗੇ ਹਿੱਸੇਦਾਰ ਸੂਬਿਆਂ ਨੂੰ ਆਪਣੀ ਤੈਅ ਮਾਤਰਾ ਤੋਂ ਵਾਧੂ ਪਾਣੀ ਲੈਣ ਦੀ ਅਪੀਲ ਕੀਤੀ ਹੈ। 

PunjabKesari

ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋ, ਨੇੜਲੇ ਪਿੰਡਾਂ 'ਚ ਵਧੀ ਚਿੰਤਾ

ਸੂਬਿਆਂ ਨੂੰ ਸਲਾਹ 
BBMB ਨੇ ਸਲਾਹ ਦਿੱਤੀ ਹੈ ਕਿ ਹੁਣ ਝੋਨੇ (ਧਾਨ) ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਪੰਜਾਬ ਅਤੇ ਹਰਿਆਣਾ ਨੂੰ ਆਪਣੇ ਕੋਟੇ ਦਾ ਪਾਣੀ ਵੱਧ ਤੋਂ ਵੱਧ ਵਰਤਣਾ ਚਾਹੀਦਾ ਹੈ ਤਾਂ ਜੋ ਗੋਵਿੰਦ ਸਾਗਰ ਝੀਲ 'ਚ ਆਉਣ ਵਾਲੀ ਮਾਨਸੂਨੀ ਬਾਰਿਸ਼ ਦੇ ਪਾਣੀ ਨੂੰ ਸੰਭਾਲਣ ਲਈ ਜਗ੍ਹਾ ਬਣਾਈ ਜਾ ਸਕੇ। 

ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News