ਭੁੱਕੀ, ਸ਼ਰਾਬ ਤੇ ਨਸ਼ੇ ਵਾਲੇ ਪਾਊਡਰ ਸਮੇਤ 2 ਕਾਬੂ, 2 ਫਰਾਰ

Monday, Jan 15, 2018 - 07:30 AM (IST)

ਬਠਿੰਡਾ, (ਬਲਵਿੰਦਰ)- ਪੁਲਸ ਨੇ ਭੁੱਕੀ, ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੇ ਪਾਊਡਰ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਇਕ ਔਰਤ ਸਮੇਤ 2 ਲੋਕ ਪੁਲਸ ਦੇ ਹੱਥ ਨਹੀਂ ਆ ਸਕੇ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਦਿਆਲਪੁਰਾ ਪੁਲਸ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਪਿੰਡ ਕੋਠਾਗੁਰੂ ਵਿਚ ਛਾਪਾ ਮਾਰ ਕੇ ਇਕ ਮੁਲਜ਼ਮ ਗੁਰਚਰਨ ਸਿੰਘ ਵਾਸੀ ਕੋਠਾਗੁਰੂ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 6 ਕਿਲੋ ਭੁੱਕੀ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਸ ਨੇ ਮੁਲਤਾਨੀਆ ਰੋਡ 'ਤੇ 2 ਮੁਲਜ਼ਮਾਂ ਤੇਜਿੰਦਰ ਸਿੰਘ ਤੇ ਅਰਸ਼ਦੀਪ ਕੌਰ ਕੋਲੋਂ 20 ਗਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕੇ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਤਰ੍ਹਾਂ ਥਾਣਾ ਸਦਰ ਪੁਲਸ ਦੇ ਹੌਲਦਾਰ ਮੰਗੂ ਸਿੰਘ ਨੇ ਬੁਰਜ ਮਹਿਮਾ ਨਜ਼ਦੀਕ ਮੁਲਜ਼ਮ ਭੂਰਾ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News