ਕੁੱਤਿਆਂ ਦੀ ਵਧ ਰਹੀ ਗਿਣਤੀ ''ਤੇ ਕਾਬੂ ਪਾਉਣ ਲਈ ਵਿੱਢੀ ਮੁਹਿੰਮ
Thursday, Oct 26, 2017 - 02:08 AM (IST)
ਰੂਪਨਗਰ, (ਵਿਜੇ)- ਰੂਪਨਗਰ ਨਗਰ ਕੌਂਸਲ ਵੱਲੋਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ। ਜਾਣਕਾਰੀ ਅਨੁਸਾਰ ਸ਼ਹਿਰ 'ਚ ਆਵਾਰਾ ਕੁੱਤਿਆਂ ਦੀ ਗਿਣਤੀ 'ਚ ਕਾਫੀ ਵਾਧਾ ਦੇਖਿਆ ਜਾ ਰਿਹਾ ਹੈ, ਜਦਕਿ ਵੱਡੀ ਗਿਣਤੀ 'ਚ ਕੁੱਤੇ ਗਲੀਆਂ-ਮੁਹੱਲਿਆਂ 'ਚ ਘੁੰਮ ਰਹੇ ਹਨ। ਪਿਛਲੇ ਸਮੇਂ 'ਚ ਬੱਚਿਆਂ ਤੋਂ ਇਲਾਵਾ ਵੱਡਿਆਂ ਨੂੰ ਕੁੱਤਿਆਂ ਵੱਲੋਂ ਕੱਟਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਸ ਸੰਬੰਧੀ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਦਿਆਲ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਗਿਣਤੀ 'ਚ ਹੋ ਰਹੇ ਵਾਧੇ 'ਤੇ ਕਾਬੂ ਪਾਉਣ ਲਈ ਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਵੱਲੋਂ ਖਾਸ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਅੱਜ 4 ਆਵਾਰਾ ਕੁੱਤਿਆਂ ਦੀ ਪਸ਼ੂ ਹਸਪਤਾਲ ਦੇ ਡਾਕਟਰ ਵਿਸ਼ਾਲ ਧਵਨ ਵੱਲੋਂ ਨਸਬੰਦੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
