ਮਾੜੀ ਆਰਥਿਕਤਾ ਨਾਲ ਜੂਝ ਰਹੇ ਕਿਸਾਨਾਂ ਨੂੰ ਹੋਵੇਗਾ ਲਾਭ

Saturday, Jan 06, 2018 - 05:57 PM (IST)


ਮੋਗਾ (ਗਰੋਵਰ, ਗੋਪੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਕੀਤਾ ਵਾਅਦਾ ਨਿਭਾਉਂਦੇ ਹੋਏ ਕਿਸਾਨਾਂ ਦਾ 2 ਲੱਖ ਰੁਪਏ ਕਰਜ਼ਾ ਮੁਆਫ ਕਰ ਕੇ ਇਤਿਹਾਸਕ ਕੰਮ ਕੀਤਾ ਹੈ, ਜਿਸ ਨਾਲ ਪੰਜਾਬ ਵਾਸੀਆਂ ਅਤੇ ਖਾਸ ਕਰ ਕੇ ਕਿਸਾਨ ਵਰਗ ਦਾ ਪੰਜਾਬ ਸਰਕਾਰ 'ਚ ਵਿਸ਼ਵਾਸ ਵਧਿਆ ਹੈ। ਇਹ ਪ੍ਰਗਟਾਵਾ ਅੱਜ ਗੱਲਬਾਤ ਕਰਦਿਆਂ ਜ਼ਿਲਾ ਕਾਂਗਰਸ ਕਮੇਟੀ ਮੋਗਾ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਮੀਤਾ ਰਣੀਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਮਾੜੀ ਆਰਥਿਕਤਾ ਨਾਲ ਜੂਝ ਰਹੇ ਸੂਬੇ ਦੇ ਕਿਸਾਨਾਂ ਨੂੰ ਸਰਕਾਰ ਦੇ ਇਸ ਫੈਸਲੇ ਨਾਲ ਵੱਡਾ ਲਾਭ ਹੋਵੇਗਾ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੁਆਫ ਕੀਤੇ ਕਰਜ਼ੇ ਦੀ ਲਿਸਟਾਂ ਸਹਿਕਾਰੀ ਸਭਾਵਾਂ 'ਚ ਲੱਗਣ ਮਗਰੋਂ ਹੁਣ ਵਿਰੋਧੀ ਪਾਰਟੀ ਦੇ ਉਹ ਆਗੂ ਸ਼ਾਂਤ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸੂਬੇ ਦੀ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ 'ਚ ਹੋਰ ਚੰਗੇ ਫੈਸਲੇ ਲਏ ਜਾਣਗੇ ਤਾਂ ਜੋ ਪੰਜਾਬ ਦਾ ਕਿਸਾਨ ਖੁਸ਼ਹਾਲ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਰਾਧਾ ਕ੍ਰਿਸ਼ਨ, ਰਾਜਿੰਦਰ ਪੁਰੀ, ਹਰਪ੍ਰੀਤ ਸਿੰਘ ਹੈਰੀ ਤੇ ਸੰਨੀ ਹਾਜ਼ਰ ਸਨ।
 


Related News