ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ, ਬਜ਼ੁਰਗ ਦੀ ਮੌਤ

08/21/2018 6:45:04 PM

ਅੰਮ੍ਰਿਤਸਰ : ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਂਦੇ ਪਿੰਢ ਰੋੜੀਵਾਲ ਵਿਖੇ ਮੰਗਲਵਾਰ ਨੂੰ ਇਕ ਗਰੀਬ ਪਰਿਵਾਰ ਦੀ ਛੱਤ ਢਿਗਣ ਕਰਕੇ ਮੁਖਤਾਰ ਸਿੰਘ ਪੁੱਤਰ ਸਰਦਾਰਾ ਸਿੰਘ 75 ਸਾਲ ਦੀ ਮੋਤ ਹੋ ਗਈ। ਪਿੰਡ ਦੇ ਸਰਪੰਚ ਮਨਜੀਤ ਸਿੰਘ, ਮੈਂਬਰ ਪੰਚਾਇਤ ਸਕੱਤਰ ਸਿੰਘ ਆਦਿ ਨੇ ਪੱਤਰਕਾਰਾ ਨੂੰ ਦੱਸਿਆ ਕਿ ਮੁਖਤਾਰ ਸਿੰਘ ਦੇ ਕੋਠੇ ਦੀ ਛੱਤ ਕਾਨਿਆਂ ਦੀ ਸੀ ਅਤੇ ਕਾਫੀ ਸਮੇਂ ਤੋਂ ਘਰ ਦੀ ਹਾਲਤ ਚੰਗੀ ਨਾ ਹੋਣ ਕਰਕੇ ਉਹ ਛੱਤ ਨਹੀਂ ਠੀਕ ਕਰਵਾ ਸਕਿਆ ਤੇ ਅੱਜ ਅਚਾਨਕ ਛੱਤ ਡਿੱਗਣ ਕਰਕੇ ਮੁਖਤਾਰ ਸਿੰਘ ਦੀ ਮੌਕੇ 'ਤੇ ਮੋਤ ਹੋ ਗਈ। 

ਇਸ ਹਾਦਸੇ ਦੌਰਾਨ ਮ੍ਰਿਤਕ ਮੁਖਤਾਰ ਦੇ ਪੋਤਰੇ ਸਨੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਰਾਜ ਕੁਮਾਰ ਵੇਰਕਾ ਤੋਂ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਗਰੀਬ ਪਰਿਵਾਰ ਨੂੰ ਬਣਦੀ ਸਹਾਇਤਾ ਦਿੱਤੀ ਜਾਵੇ।