ਮੇਵਾ ਸਿੰਘ ਵਾਲਾ ਦੀ ਸੜਕ ਦੀ ਹਾਲਤ ਹੋਈ ਤਰਸਯੋਗ
Sunday, Feb 18, 2018 - 08:05 AM (IST)

ਸੁਲਤਾਨਪੁਰ ਲੋਧੀ, (ਧੰਜੂ)- ਪੰਜਾਬ ਸਰਕਾਰ ਵਿਕਾਸ ਕਾਰਜ ਕਰਵਾਉਣ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਸੂਬੇ ਦੇ ਬਹੁਤੇ ਪਿੰਡ ਗੰਦੇ ਪਾਣੀ ਦੀ ਮਾਰ ਝੱਲ ਰਹੇ ਹਨ, ਛੱਪੜਾਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਸੀਵਰੇਜ ਦਾ ਪਾਣੀ ਅਕਸਰ ਹੀ ਗਲੀਆਂ 'ਚ ਕਈ ਥਾਈਂ ਘੁੰਮਦਾ ਨਜ਼ਰ ਆ ਰਿਹਾ ਹੈ।
ਪਿੰਡ ਮੇਵਾ ਸਿੰਘ ਵਾਲਾ ਵਿਖੇ ਦੱਖਣ ਵਾਲੇ ਪਾਸੇ ਦੇਖਿਆ ਕਿ ਜਿਥੇ ਸਾਰੀ ਸੜਕ ਗੰਦੇ ਪਾਣੀ ਨਾਲ ਭਰੀ ਹੋਈ ਹੈ। ਇਹ ਸੜਕ ਦਲਿਤ ਮੁਹੱਲੇ ਤੋਂ ਇਲਾਵਾ ਪਿੰਡ ਦੇ ਸ਼ਮਸ਼ਾਨ ਘਾਟ ਨੂੰ ਜਾਣ ਦਾ ਇਕੋ ਇਕ ਮੁੱਖ ਰਸਤਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਸੀਵਰੇਜ ਦਾ ਗੰਦਾ ਪਾਣੀ ਸੜਕ 'ਤੇ ਖੜ੍ਹੇ ਰਹਿਣ ਕਾਰਨ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗਣ ਦਾ ਹਮੇਸ਼ਾ ਖਤਰਾ ਬਣਿਆ ਰਹਿੰਦਾ ਹੈ। ਸੰਬੰਧਤ ਪ੍ਰਸ਼ਾਸਨ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਵੀ ਪਿਛਲੇ ਕੁਝ ਮਹੀਨਿਆਂ ਤੋਂ ਸੀਵਰੇਜ ਦਾ ਗੰਦਾ ਤੇ ਬਦਬੂਦਾਰ ਪਾਣੀ ਸੜਕ ਤੇ ਜਿਓਂ ਦਾ ਤਿਓਂ ਖੜ੍ਹਾ ਰਹਿੰਦਾ ਹੈ। ਪਿੰਡ ਵਾਸੀਆਂ ਦੀ ਸੰਬੰਧਤ ਪ੍ਰਸ਼ਾਸਨ ਤੋਂ ਮੰਗ ਹੈ ਕਿ ਉੇਨ੍ਹਾਂ ਦੇ ਇਸ ਮਸਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇ।