ਦੁਖ਼ਦਾਇਕ ਖ਼ਬਰ : 5 ਅਤੇ 8 ਸਾਲਾਂ ਦੇ ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤਾ ਜ਼ਹਿਰ, ਫਿਰ ਆਪ ਵੀ ਕੀਤੀ ਖ਼ੁਦਕੁਸ਼ੀ

Tuesday, Oct 26, 2021 - 11:00 AM (IST)

ਦੁਖ਼ਦਾਇਕ ਖ਼ਬਰ : 5 ਅਤੇ 8 ਸਾਲਾਂ ਦੇ ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤਾ ਜ਼ਹਿਰ, ਫਿਰ ਆਪ ਵੀ ਕੀਤੀ ਖ਼ੁਦਕੁਸ਼ੀ

ਧਨੌਲਾ (ਰਾਈਆਂ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਦੇਰ ਸ਼ਾਮ ਘਰੇਲੂ ਕਲੇਸ਼ ਦੇ ਕਾਰਨ ਇਕ ਜਨਾਨੀ ਵੱਲੋਂ ਆਪਣੇ ਦੋ ਛੋਟੇ ਬੱਚਿਆਂ ਸਮੇਤ ਜ਼ਹਿਰ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਤ ਖ਼ਰਾਬ ਹੋਣ ’ਤੇ ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿਖੇ ਲਿਆਂਦਾ ਗਿਆ, ਜਿੱਥੇ ਜਨਾਨੀ ਵੀਰਪਾਲ ਕੌਰ (32) ਅਤੇ ਉਸ ਦੀ ਧੀ ਜੋਤੀ (5) ਸਾਲ ਦੀ ਮੌਤ ਹੋ ਗਈ, ਜਦਕਿ ਪੁੱਤਰ ਸੁਖਪ੍ਰੀਤ ਸਿੰਘ 8 ਸਾਲ ਨੂੰ ਬਚਾਉਣ ਲਈ ਡਾਕਟਰਾਂ ਦੀ ਟੀਮ ਵੱਲੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ ਸੀ। ਪਤਾ ਲੱਗਾ ਹੈ ਕਿ ਹੁਣ ਪੁੱਤਰ ਦੀ ਵੀ ਮੌਤ ਹੋ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰਨਗੇ ਸਾਬਕਾ CM ਕੈਪਟਨ, ਹੋ ਸਕਦਾ ਹੈ ਨਵੀਂ ਪਾਰਟੀ ਦਾ ਐਲਾਨ

ਇਸ ਘਟਨਾ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵੀਰਪਾਲ ਕੌਰ ਦੇ ਪਤੀ ਬਲਦੇਵ ਸਿੰਘ ਨੇ ਦੱਸਿਆ ਕਿ ਘਰ ’ਚ ਜ਼ਿਆਦਾ ਗਰੀਬੀ ਹੋਣ ਕਾਰਨ ਮਾਮੂਲੀ ਕਲੇਸ਼ ਚੱਲਦਾ ਰਹਿੰਦਾ ਸੀ। ਉਹ ਰੋਜ਼ ਦੀ ਤਰ੍ਹਾਂ ਦਿਹਾੜੀ ਕਰਨ ਲਈ ਗਿਆ ਹੋਇਆ ਸੀ। ਮੇਰੇ ਜਾਣ ਤੋਂ  ਬਾਅਦ ਉਸ ਨੇ ਆਪ ਅਤੇ ਬੱਚਿਆਂ ਨੂੰ ਜ਼ਹਿਰੀਲੀ ਚੀਜ਼ ਕਦੋਂ ਖੁਆ ਦਿੱਤੀ, ਉਸਨੂੰ ਨਹੀਂ ਪਤਾ। ਮ੍ਰਿਤਕ ਦੀ ਜੇਠਾਣੀ ਸਰਬਜੀਤ ਕੌਰ ਅਤੇ ਗੁਆਂਢੀ ਹਰਦੀਪ ਕੌਰ ਨੇ ਦੱਸਿਆ ਜਦੋਂ ਅਸੀਂ ਕੰਮਕਾਰ ਤੋਂ ਘਰ ਵਾਪਸ ਕਰੀਬ ਸ਼ਾਮ 5 ਵਜੇ ਆਈਆਂ ਤਾਂ ਦੇਖਿਆ ਕਿ ਵੀਰਪਾਲ ਕੌਰ ਉਲਟੀਆਂ ਕਰ ਰਹੀ ਸੀ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਉਸ ਨੇ ਦੱਸਿਆ ਕਿ ਸਿਹਤ ਠੀਕ ਨਾ ਹੋਣ ਕਾਰਨ ਅਸੀਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਵੱਲੋਂ ਮਾਂ-ਧੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ, ਜਦੋਂਕਿ ਪੁੱਤਰ ਹਾਲਤ ਜ਼ਿਆਦਾ ਨਾਜੁਕ ਹੋਣ ਕਾਰਨ ਪਟਿਆਲਾ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ ਮ੍ਰਿਤਕ ਦਾ 10 ਸਾਲ ਦਾ ਇਕ ਹੋਰ ਵੱਡਾ ਮੁੰਡਾ ਵੀ ਸੀ, ਜਿਸ ਦੀ ਕੁਝ ਸਮਾਂ ਪਹਿਲਾਂ ਰਜਵਾਹੇ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ। ਪੁਲਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

 


author

rajwinder kaur

Content Editor

Related News