25 ਕਿਲੋ ਭੁੱਕੀ ਚੂਰਾ-ਪੋਸਤ ਸਮੇਤ 2 ਕਾਬੂ
Monday, Nov 24, 2025 - 04:57 PM (IST)
ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਸਮੇਤ ਪੁਲਸ ਪਾਰਟੀ ਗਸ਼ਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਬੱਸ ਅੱਡਾ ਸ਼ੁਤਰਾਣਾ ਮੌਜੂਦ ਸਨ। ਜਿੱਥੇ ਉਨ੍ਹਾਂ ਨੂੰ ਖਾਸ ਮੁਖਬਰ ਦੀ ਇਤਲਾਹ ਮਿਲੀ ਕਿ ਕਥਿਤ ਦੋਸ਼ੀਆਨ ਕ੍ਰਿਸ਼ਨ ਕੁਮਾਰ ਅਤੇ ਸੁਰਜੀਤ ਰਾਮ ਵਾਸੀਆਨ ਪਿੰਡ ਤੁੱਗੋਪੱਤੀ ਸ਼ੁਤਰਾਣਾ ਬਾਹਰਲੇ ਰਾਜਾਂ ਤੋਂ ਭੁੱਕੀ ਚੂਰਾ-ਪੋਸਤ ਲਿਆਇਆ ਹੈ। ਪੰਜਾਬ ’ਚ ਮਹਿੰਗੇ ਭਾਅ ਵਿਚ ਵੇਚਣ ਦਾ ਕੰਮ ਕਰਦੇ ਹਨ, ਜੋ ਐੱਮ. ਪੀ. ਸਟੇਟ ਤੋਂ ਭੁੱਕੀ ਚੂਰਾ-ਪੋਸਤ ਲੈ ਕੇ ਆਏ ਹਨ।
ਪੁਲਸ ਪਾਰਟੀ ਵੱਲੋਂ ਤੁਰੰਤ ਰੇਡ ਕਰ ਕੇ ਉਕਤ ਦੋਸ਼ੀਆਨ ਨੂੰ 25 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਸ਼ੀਆਨ ਖਿਲਾਫ ਮੁਕੱਦਮਾ ਨੰਬਰ 293, ਮਿਤੀ 22-11-2025, ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 15/61/85 ਤਹਿਤ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
