ਡੇਢ ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ, ਇਕ ਗ੍ਰਿਫ਼ਤਾਰ

Monday, Nov 16, 2020 - 05:33 PM (IST)

ਡੇਢ ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ, ਇਕ ਗ੍ਰਿਫ਼ਤਾਰ

ਬੋਹਾ (ਬਾਸਲ) : ਜ਼ਿਲ੍ਹਾ ਮਾਨਸਾ ਦੇ ਐੱਸ. ਐੱਸ. ਪੀ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਅਧੀਨ ਬੋਹਾ ਪੁਲਸ ਨੇ ਇਕ ਵਿਅਕਤੀ ਨੂੰ ਡੇਢ ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਦੀ ਅਗ਼ਵਾਈ ਹੇਠਲੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਸੈਦੇਵਾਲਾ–ਮਘਾਣੀਆਂ ਲਿੰਕ ਰੋਡ 'ਤੇ ਇਕ ਵਿਅਕਤੀ ਨੂੰ ਪਲਾਸਟਿਕ ਦੇ ਝੋਲੇ ਸਮੇਤ ਜਾਂਦੇ ਵੇਖਿਆ ।

ਪੁਲੀਸ ਨੇ ਜਦੋਂ ਸ਼ੱਕ ਦੇ ਅਧਾਰ 'ਤੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਡੇਢ ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ । ਮੁਲਜ਼ਮ ਦੀ ਪਛਾਣ ਬੱਗਾ ਸਿੰਘ ਪੁੱਤਰ ਦੱਤੂ ਸਿੰਘ ਵਾਸੀ ਸੈਦੇਵਾਲਾ ਵਜੋਂ ਹੋਈ ਹੈ । ਪੁਲਸ ਨੇ ਉਕਤ ਵਿਰੁੱਧ ਨਸ਼ਾ ਵਿਰੋਧੀ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News