35 ਕਿੱਲੋ ਭੁੱਕੀ ਚੂਰਾ ਪੋਸਤ ਅਤੇ 90 ਸਿਗਨੇਚਰ ਕੈਪਸੂਲ ਸਮੇਤ 4 ਕਾਬੂ

12/11/2023 5:53:59 PM

ਮਾਨਸਾ (ਸੰਦੀਪ ਮਿੱਤਲ) : ਜ਼ਿਲ੍ਹਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 35 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 90 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਚਰਨਜੀਤ ਸਿੰਘ ਉਰਫ ਗੋਗਾ ਪੁੱਤਰ ਗੁਰਜੰਟ ਸਿੰਘ ਵਾਸੀ ਮਾਨਸਾ ਕਲ੍ਹਾਂ ਜਿਲ੍ਹਾ ਬਠਿੰਡਾ, ਬੱਬੂ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਜਗ੍ਹਾ ਰਾਮ ਤੀਰਥ ਜ਼ਿਲ੍ਹਾ ਬਠਿੰਡਾ ਨੂੰ ਸਮੇਤ ਰਿਟਜ ਕਾਰ ਨੰਬਰੀ ਯੂ.ਪੀ 16 ਏ.ਆਰ 1104 ਕਾਬੂ ਕਰਕੇ ਉਨ੍ਹਾਂ ਪਾਸੋਂ 35 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ। 

ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਵੱਖ-ਵੱਖ ਥਾਣਿਆਂ ਵਿਚ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 90 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।


Gurminder Singh

Content Editor

Related News