ਪੁਲਸ ਹੱਥ ਲੱਗੀ ਸਫਲਤਾ, 10 ਕਿਲੋ ਭੁੱਕੀ ਸਣੇ 1 ਕਾਬੂ
Saturday, Nov 11, 2017 - 02:29 PM (IST)
ਧੂਰੀ (ਸੰਜੀਵ ਜੈਨ) : ਪੁਲਸ ਨੇ ਇਕ ਵਿਅਕਤੀ ਨੂੰ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਗਸ਼ਤ ਕਰਦੇ ਸਮੇਂ ਸ਼ੱਕੀ ਵਿਅਕਤੀਆਂ/ਵਾਹਨਾਂ ਦੀ ਤਲਾਸ਼ੀ ਦੌਰਾਨ ਦੋਸ਼ੀ ਸ਼ਮਸ਼ੇਰ ਸਿੰਘ ਉਰਫ ਪਿੰਕੀ ਪੁੱਤਰ ਨਿਰੰਜਣ ਸਿੰਘ ਵਾਸੀ ਦੁਧਾਲ (ਮਲੌਦ) ਨੂੰ 10 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ।
ਦੋਸ਼ੀ ਖਿਲਾਫ ਥਾਣਾ ਸਿਟੀ ਧੂਰੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
