34 ਕਿੱਲੋ ਭੁੱਕੀ ਸਮੇਤ ਸਕਾਰਪੀਓ ਸਵਾਰ ਕਾਬੂ

07/24/2021 6:13:11 PM

ਸੰਗਤ ਮੰਡੀ (ਮਨਜੀਤ) : ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ ਦੋ ਸਕਾਰਪੀਓ ਸਵਾਰ ਵਿਅਕਤੀਆਂ ਨੂੰ 34 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਸਮੇਤ ਉਕਤ ਪਿੰਡ ਨਜ਼ਦੀਕ ਬਣੀ ਹਾਈਟੈਕ ਕੋਲ ਨਾਕਾਬੰਦੀ ਕਰਕੇ ਡੱਬਵਾਲੀ ਵਾਲੇ ਪਾਸਿਓਂ ਆਉਂਦੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਸਕਾਰਪੀਓ ਸਵਾਰ ਦੋ ਵਿਅਕਤੀ ਸ਼ੱਕੀ ਹਲਾਤਾਂ ’ਚ ਆ ਰਹੇ ਸਨ।

ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 34 ਕਿੱਲੋ ਭੁੱਕੀ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਜਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਵੈਰੋਕੇ ਤੇ ਗੁਰਪ੍ਰੀਤ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਸਮਾਲਸਰ ਦੇ ਤੌਰ ’ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰ ਕੇ ਮੁਲਜ਼ਮਾਂ ਤੋਂ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਭੁੱਕੀ ਕਿੱਥੇ ਤੇ ਕਿਸ ਨੂੰ ਦੇਣ ਜਾ ਰਹੇ ਸਨ।

Gurminder Singh

This news is Content Editor Gurminder Singh