ਪ੍ਰਸਿੱਧ ਅਦਾਕਾਰਾ ਗੁਲ ਪਨਾਗ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਈ ਵੋਟ
Saturday, Jun 01, 2024 - 09:05 AM (IST)
ਫ਼ਤਿਹਗੜ੍ਹ ਸਾਹਿਬ (ਵਿਪਨ) - ਪੰਜਾਬ 'ਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਹੌਟ ਸੀਟ ਪਟਿਆਲਾ 'ਤੇ ਜਿਵੇਂ ਹੀ ਵੋਟਿੰਗ ਸ਼ੁਰੂ ਤਾਂ ਪੋਲਿੰਗ ਬੂਥਾਂ 'ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਮਸ਼ਹੂਰ ਅਦਾਕਰਾ ਗੁਲ ਪਨਾਗ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਨੇ ਵੋਟ ਪਾਉਣ ਉਪਰੰਤ ਇਕ ਤਸਵੀਰ ਕਲਿੱਕ ਕਰਵਾਈ, ਜਿਸ 'ਚ ਉਹ ਆਪਣੀ ਉਂਗਲੀ 'ਤੇ ਲੱਗੀ ਛਾਹੀ ਨੂੰ ਦਿਖਾਉਂਦੀ ਨਜ਼ਰ ਆ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਕਰਮਜੀਤ ਅਨਮੋਲ ਨੇ ਮੋਹਾਲੀ 'ਚ ਪਾਈ ਵੋਟ
ਦੱਸ ਦਈਏ ਕਿ ਅਦਾਕਾਰਾ ਗੁਲ ਪਨਾਗ ਨੇ 13 ਮਾਰਚ 2011 ਨੂੰ ਏਅਰਲਾਈਨ ਪਾਇਲਟ ਰਸ਼ਿਤ ਅਤਰੀ ਨਾਲ ਵਿਆਹ ਕਰਵਾਇਆ ਸੀ। ਇਨ੍ਹਾਂ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਨਾਲ ਚੰਡੀਗੜ੍ਹ ਦੇ ਇਕ ਗੁਰੂਦੁਆਰੇ 'ਚ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਚੋਣ ਕਮਿਸ਼ਨ ਨੇ ਪੰਜਾਬ ਦੇ ਇਹ ਦੋ ਵੱਡੇ ਹਲਕੇ ਸੰਵੇਦਨਸ਼ੀਲ ਐਲਾਨੇ
ਜਾਣੋ ਪੂਰਾ ਵੇਰਵਾ
ਸੂਬੇ ਵਿਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਦਿਵਿਆਂਗ ਅਤੇ 1614 ਐੱਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ। 1076 ਮਾਡਲ ਪੋਲਿੰਗ ਸਟੇਸ਼ਨ, ਮਹਿਲਾਵਾਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਗਈ ਹੈ। ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ 'ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ 'ਤੇ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।