ਅਸ਼ਲੀਲ ਤਸਵੀਰਾਂ ਖਿੱਚ ਕੇ ਵਾਇਰਲ ਕਰਨ ਦੀ ਧਮਕੀ ਦੇ ਕੇ ਕੀਤਾ ਜਬਰ-ਜ਼ਨਾਹ
Thursday, Jan 23, 2025 - 05:24 PM (IST)
ਪਟਿਆਲਾ (ਬਲਜਿੰਦਰ) : ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਜਬਰ-ਜ਼ਨਾਹ ਕਰਨ ਅਤੇ ਅਸ਼ਲੀਲ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਦੋਸ਼ ਵਿਚ ਸੰਦੀਪ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਬੰਮਣਾ ਥਾਣਾ ਸਦਰ ਸਮਾਣਾ ਦੇ ਖ਼ਿਲਾਫ 376, 506 ਆਈ. ਪੀ. ਸੀ. ਅਤੇ 66 ਈ ਆਈ. ਟੀ. ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਸ਼ਿਕਾਇਤਕਰਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਦੀਪ ਸਿੰਘ ਨਾਲ ਉਸ ਦੀ ਫੋਨ ’ਤੇ ਦੋਸਤੀ ਹੋ ਗਈ ਸੀ।
ਉਕਤ ਅਨੁਸਾਰ ਜੂਨ 2021 ਨੂੰ ਸੰਦੀਪ ਸਿੰਘ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਨ ਦੇ ਬਹਾਨੇ ਉਸ ਨੂੰ ਮਿਲਣ ਲਈ ਬੁਲਾਇਆ। ਦੋਵੇਂ ਇਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਨ ਲੱਗ ਪਏ। ਫਿਰ ਸੰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਮਿਲਣ ਲਈ ਫਤਹਿਗੜ੍ਹ ਸਾਹਿਬ ਬੁਲਾਇਆ ਅਤੇ ਇਕ ਹੋਟਲ ਵਿਚ ਬੁਲਾ ਕੇ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ ਜਦੋਂ ਸ਼ਿਕਾਇਤਕਰਤਾ ਨੇ ਮਨ੍ਹਾ ਕਰ ਦਿੱਤਾ ਤਾਂ ਉਸ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਵਸਤੂ ਮਿਲਾ ਕੇ ਉਸ ਨੂੰ ਪਿਲਾ ਦਿੱਤੀ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ ਤੇ ਉਸ ਦੀ ਗਲਤ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਦੇ ਕੇ ਮੁੜ ਪਟਿਆਲਾ ਵਿਖੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਫਿਲਹਾਲ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।