ਪੁਰਤਗਾਲ ਭੇਜਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ ਲੱਖਾਂ ਰੁਪਏ
Thursday, Dec 19, 2024 - 01:46 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਸਾਢੇ 6 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ 2 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਫ਼ਿਲੌਰ ਦੇ ਰਹਿਣ ਵਾਲੇ ਯਸ਼ ਕੁਮਾਰ ਪੁੱਤਰ ਅਮਿਤ ਲਾਲ ਨੇ ਪੁਲਸ ਕਮਿਸ਼ਨਰ ਨੂੰ 12 ਜੁਲਾਈ 2024 ਨੂੰ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਉਸ ਨੇ ਵਿਸ਼ਾਲ ਕੁਮਾਰ ਵਾਸੀ ਪੁਲਸ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਤੇ ਕਪਿਲ ਕੁਮਾਰ ਵਾਸੀ ਸਨ ਸਿਟੀ ਚੂਹੜਪੁਰ ਦੇ ਨਾਲ ਪੁਰਤਗਾਲ ਭੇਜਣ ਲਈ ਸਾਢੇ 6 ਲੱਖ ਰੁਪਏ ਦਿੱਤੇ ਗਏ ਸਨ। ਪਰ ਉਕਤ ਲੋਕਾਂ ਵੱਲੋਂ ਨਾ ਤਾਂ ਉਸ ਨੂੰ ਪੁਰਤਗਾਲ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਇਸ ਮਗਰੋਂ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਮਗਰੋਂ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਧੜੀ ਕਰਨ ਤੇ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫ਼ਿਲਹਾਲ ਦੋਵੇਂ ਮੁਲਜ਼ਮ ਅਜੇ ਤਕ ਫ਼ਰਾਰ ਦੱਸੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8