ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਦਾ ਵਿਰੋਧ, ਸੰਗਤ 'ਚ ਰੋਸ

Thursday, Apr 02, 2020 - 06:27 PM (IST)

ਅੰਮ੍ਰਿਤਸਰ (ਨੀਰਜ) : ਕੋਰੋਨਾ ਪਾਜ਼ੇਟਿਵ ਪਾਏ ਗਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ 'ਚ ਅਕਾਲ ਚਲਾਣਾ ਕਰ ਗਏ। ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨ ਘਾਟ ਲਿਆਇਆ ਗਿਆ ਤਾਂ ਪਿੰਡ ਦੇ ਲੋਕਾਂ ਨੇ ਪਿੰਡ 'ਚ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਕੋਰੋਨਾ ਮਰੀਜ਼ ਦਾ ਸਸਕਾਰ ਅਸੀਂ ਇੱਥੇ ਨਹੀਂ ਹੋਣ ਦਵਾਂਗੇ, ਕਿਸੇ ਹੋਰ ਜਗ੍ਹਾਂ ਸਸਕਾਰ ਕੀਤਾ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਤੋਂ ਪਰਤਣ ਦੇ ਬਾਅਦ ਉਨ੍ਹਾਂ ਨੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਪ੍ਰੋਗਰਾਮਾਂ 'ਚ ਵੀ ਹਿੱਸਾ ਲਿਆ ਸੀ।

ਇਹ ਵੀ ਪੜ੍ਹੋ ► ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਦੱਸਣਯੋਗ ਹੈ ਕਿ ਨਿਰਮਲ ਸਿੰਘ ਜੀ ਨੂੰ ਖੰਘ, ਬੁਖਾਰ ਅਤੇ ਸਾਹ ਲੈਣ 'ਚ ਤਕਲੀਫ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਗਿਆ ਸੀ। ਬੀਤੇ ਦਿਨ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਹੀ ਜਲੰਧਰ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ 'ਚ ਹਫੜਾ-ਦਫੜੀ ਮਚ ਗਈ ਸੀ ਕਿਉਂਕਿ ਸਾਬਕਾ ਗ੍ਰੰਥੀ ਦਾ ਪਰਿਵਾਰ ਲੋਹੀਆਂ 'ਚ ਰਹਿੰਦਾ ਹੈ।

PunjabKesari

ਇਹ ਵੀ ਪੜ੍ਹੋ ► ਜਲੰਧਰ: ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਗਿਆ ਆਈਸੋਲੇਟ

ਸੀਲ ਕੀਤਾ ਗਿਆ ਘਰ ਦਾ ਇਲਾਕਾ
ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ ਭਾਈ ਨਿਰਮਲ ਸਿੰਘ ਦੇ ਘਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਭਾਈ ਨਿਰਮਲ ਸਿੰਘ ਦੀ ਬੇਟੀ (ਜੋ ਕਿ ਲੋਹੀਆਂ 'ਚ ਰਹਿੰਦੀ ਹੈ) ਕੁਝ ਦਿਨ ਪਹਿਲਾਂ ਹੀ ਆਪਣੇ ਪਿਤਾ ਨੂੰ ਮਿਲ ਕੇ ਆਈ ਸੀ ਅਤੇ ਲੋਹੀਆਂ 'ਚ ਉਸ ਦੇ ਨਾਲ ਉਸ ਦੇ ਮਾਤਾ-ਪਿਤਾ, ਭਾਬੀ ਅਤੇ ਭਤੀਜਾ ਵੀ ਰਹਿੰਦੇ ਹਨ। ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ (ਭਾਈ ਨਿਰਮਲ ਸਿੰਘ ਖਾਲਸਾ) ਦੇ ਨਾਲ ਸੰਪਰਕ 'ਚ ਆਉਣ ਕਾਰਣ ਸਿਹਤ ਵਿਭਾਗ ਨੇ ਪੰਜੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ 'ਚ ਆਈਸੋਲੇਟ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਜਾਣਗੇ।

ਇਹ ਵੀ ਪੜ੍ਹੋ ► ਪਿੰਡ ਤਲ੍ਹਣ ਦੇ ਮੁਸਲਿਮ ਵਿਅਕਤੀ ਤੇ ਉਸ ਦੀ ਭੈਣ ਨੂੰ ਕੀਤਾ ਗਿਆ ਕੁਆਰਿੰਟਾਈਨ

ਪੰਜਾਬ 'ਚੋਂ ਕੁਲ 47 ਪਾਜ਼ੇਟਿਵ ਕੇਸ
ਦੱਸਣਯੋਗ ਹੈ ਕਿ ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ ਕੁਲ 47 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ 'ਚੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 10, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਪਟਿਆਲਾ 1, ਲੁਧਿਆਣਾ 3 ਅਤੇ ਅੰਮ੍ਰਿਤਸਰ ਦੇ 2 ਮਾਮਲੇ ਸਾਹਮਣੇ ਆਏ ਹਨ।


Anuradha

Content Editor

Related News