ਵੱਡੀ ਖ਼ਬਰ : ਜਲੰਧਰ 'ਚ 5ਵਾਂ ਮਾਮਲਾ, 27 ਸਾਲਾ ਨੌਜਵਾਨ ਕੋਰੋਨਾ ਦੀ ਲਪੇਟ 'ਚ

03/27/2020 6:39:38 PM

ਜਲੰਧਰ/ਗੋਰਾਇਆ (ਰੱਤਾ, ਮੁਨੀਸ਼) : ਜ਼ਿਲੇ 'ਚ ਹੁਣ ਤੱਕ 4 ਲੋਕਾਂ ਨੂੰ ਆਪਣੇ ਚਪੇਟ 'ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਿਆ ਹੈ ਅਤੇ ਇਸ ਦੇ ਨਾਲ ਹੀ ਜ਼ਿਲੇ 'ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 5 ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਦਾਖਲ ਗੁਰਾਇਆ ਦੇ ਪਿੰਡ ਵਿਰਕਾਂ ਨਿਵਾਸੀ 27 ਸਾਲਾ ਨੌਜਵਾਨ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੇਟਿਵ ਆਇਆ ਹੈ। ਦੱਸਣਯੋਗ ਹੈ ਕਿ ਉਕਤ ਨੌਜਵਾਨ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਮ੍ਰਿਤਕ 70 ਸਾਲਾ ਬਲਦੇਵ ਸਿੰਘ ਦੇ ਸੰਪਰਕ 'ਚ ਆਇਆ ਸੀ।
ਦੱਸ ਦਈਏ ਕਿ ਵਿਰਕਾਂ ਪਿੰਡ ਨੂੰ ਸੀਲ ਕਰਨ ਤੋਂ ਬਾਅਦ 9 ਸ਼ੱਕੀ ਮਰੀਜ਼ਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿਨ੍ਹਾਂ 'ਚ 5 ਔਰਤਾਂ ਅਤੇ 4 ਵਿਅਕਤੀ ਸ਼ਾਮਲ ਸਨ। ਅੱਜ 7 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ ਉਕਤ 27 ਸਾਲਾ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਉਕਤ ਨੌਜਵਾਨ ਦੇ ਚਾਚੇ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।

ਇਹ ਵੀ ਪੜ੍ਹੋ ► ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਪਿੰਡ ਮੋਰਾਂਵਾਲੀ ਦੇ ਤਿੰਨ ਹੋਰ ਮਰੀਜ਼ ਪਾਜ਼ੇਟਿਵ     

ਅੱਜ ਸ਼ੁੱਕਰਵਾਰ ਨੂੰ ਪੰਜਾਬ 'ਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਦੇ ਪਿਤਾ-ਪੁੱਤਰ ਦੇ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੇਟਿਵ ਆਇਆ ਸੀ। ਜਿਸ ਤੋਂ ਬਾਅਦ ਅੱਜ 3 ਹੋਰ ਦੀ ਜਾਂਚ ਬਾਅਦ ਇਹ ਗਿਣਤੀ 5 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ 'ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਸਰਕਾਰਾਂ ਦੇ ਕਦਮ ਦੀ ਸਿੱਧੂ ਵਲੋਂ ਸ਼ਲਾਘਾ     

ਇੱਥੇ ਇਹ ਵੀ ਦੱਸ ਦਈਏ ਕਿ ਹੁਣ ਤੱਕ ਪੰਜਾਬ 'ਚ 36 ਕੇਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆ ਗਏ ਹਨ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 5, ਹੁਸ਼ਿਆਰਪੁਰ ਦੇ 5, ਜਲੰਧਰ ਦੇ 5, ਲੁਧਿਆਣਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ 'ਚ ਹੁਣ ਤੱਕ 488 ਸ਼ੱਕੀ ਕੇਸਾਂ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ 'ਚੋਂ 228 ਦੀ ਰਿਪੋਰਟ ਨੈਗੇਟਿਵ ਆਈ ਹੈ, 229 ਦੀ ਰਿਪੋਰਟ ਦਾ ਇੰਤਜ਼ਾਰ ਹੈ। ਹਸਪਤਾਲਾਂ 'ਚ ਭਰਤੀ ਪਾਜ਼ੇਟਿਵ ਮਰੀਜ਼ਾਂ ਦੀ ਹਾਲਤ ਵੀ ਸਥਿਰ ਹੈ।

ਇਹ ਵੀ ਪੜ੍ਹੋ : ਜਾਣੋ ਕਿਵੇਂ ਹੋਈ ਜਲੰਧਰ ਦੀ ਔਰਤ 'ਕੋਰੋਨਾ' ਦੀ ਸ਼ਿਕਾਰ

ਇਹ ਵੀ ਪੜ੍ਹੋ : ਕੋਰੋਨਾ 'ਤੇ ਅਲਰਟ ਹੋਈ ਸਿੱਖ ਸੰਗਤ, ਸ੍ਰੀ ਹਰਿਮੰਦਰ ਸਾਹਿਬ ਦਾ ਵਿਹੜਾ ਹੋਇਆ ਸੁੰਨਸਾਨ (ਤਸਵੀਰਾਂ)     

Anuradha

This news is Content Editor Anuradha