24 ਨਵੇਂ ਪਾਜ਼ੇਟਿਵ ਮਰੀਜ਼ ਆਏ, ਕੁੱਲ ਗਿਣਤੀ 7672 ਤੱਕ ਪੁੱਜੀ, 2 ਹੋਰ ਮੌਤਾਂ

Sunday, Dec 27, 2020 - 06:00 PM (IST)

24 ਨਵੇਂ ਪਾਜ਼ੇਟਿਵ ਮਰੀਜ਼ ਆਏ, ਕੁੱਲ ਗਿਣਤੀ 7672 ਤੱਕ ਪੁੱਜੀ, 2 ਹੋਰ ਮੌਤਾਂ

ਹੁਸ਼ਿਆਰਪੁਰ (ਘੁੰਮਣ) : ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 653 ਨਵੇਂ ਨਮੂਨੇ ਲਏ ਗਏ ਅਤੇ 862 ਨਮੂਨਿਆਂ ਦੀ ਪ੍ਰਾਪਤ ਹੋਈ ਰਿਪੋਰਟ ’ਚ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7672 ਹੋ ਗਈ ਹੈ। ਜ਼ਿਲ੍ਹੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਨਮੂਨਿਆਂ ਦੀ ਗਿਣਤੀ 229445 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 221566 ਨਮੂਨੇ ਨੈਗਟਿਵ ਜਦਕਿ 1557 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ 146 ਹੈ, ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7220 ਹੋ ਗਈ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ’ਚ ਨਵੇਂ ਆਏ 24 ਮਾਮਲਿਆਂ ਵਿਚ 9 ਹੁਸ਼ਿਆਰਪੁਰ ਸ਼ਹਿਰ ਅਤੇ 15 ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 2 ਮੌਤਾਂ ਜਿਨ੍ਹਾਂ ’ਚ ਇਕ 86 ਸਾਲਾ ਵਿਅਕਤੀ ਤਲਵੰਡੀ ਡੱਡੀਆਂ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਅਤੇ 42 ਸਾਲਾ ਵਿਅਕਤੀ ਵਾਸੀ ਬਹਿਬਲ ਮੰਝ ਦੀ ਮੌਤ ਡੀ. ਐੱਮ. ਸੀ. ਲੁਧਿਆਣਾ ਵਿਖੇ ਹੋ ਗਈ, ਜਿਸ ਨਾਲ ਹੁਣ ਤੱਕ ਮਿ੍ਰਤਕਾਂ ਦੀ ਗਿਣਤੀ 306 ਹੋ ਗਈ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕੋਰੋਨਾ ਦੀ ਬੀਮਾਰੀ ਨੂੰ ਹੋਰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।


author

Gurminder Singh

Content Editor

Related News