ਅੰਮ੍ਰਿਤਸਰ ਜ਼ਿਲ੍ਹੇ 'ਚ ਸਾਹਮਣੇ ਆਇਆ ਸਭ ਤੋਂ ਘੱਟ ਉਮਰ ਵਾਲਾ ਕੋਰੋਨਾ ਪਾਜ਼ੇਟਿਵ ਦਾ ਮਾਮਲਾ

Thursday, Apr 09, 2020 - 06:15 PM (IST)

ਅੰਮ੍ਰਿਤਸਰ ਜ਼ਿਲ੍ਹੇ 'ਚ ਸਾਹਮਣੇ ਆਇਆ ਸਭ ਤੋਂ ਘੱਟ ਉਮਰ ਵਾਲਾ ਕੋਰੋਨਾ ਪਾਜ਼ੇਟਿਵ ਦਾ ਮਾਮਲਾ

ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਨਵੇਂ ਮਾਮਲੇ 'ਚ ਜੰਡਿਆਲਾ ਦੇ 23 ਸਾਲਾ ਲੜਕੇ ਦੀ ਅੱਜ ਕੋਰੋਨਾ ਪਾਜ਼ੇਟਿਵ ਰਿਪੋਰਟ ਆਈ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਿਲ ਕੀਤਾ ਗਿਆ ਹੈ ਜਦੋਂਕਿ ਉਸ ਦੇ ਰਿਸ਼ਤੇਦਾਰਾਂ ਨੂੰ ਦੂਜੇ ਵਾਰਡ 'ਚ ਆਈਸੋਲੇਟ ਕੀਤਾ ਗਿਆ ਹੈ। ਜੰਡਿਆਲਾ ਦਾ ਰਹਿਣ ਵਾਲਾ ਇਹ ਨੌਜਵਾਨ ਜ਼ਿਲ੍ਹੇ 'ਚ ਸਭ ਤੋਂ ਘੱਟ ਉਮਰ ਦਾ ਕੋਰੋਨਾ ਪਾਜ਼ੇਟਿਵ ਮਰੀਜ਼ ਹੈ। ਵਿਭਾਗ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਲਈ ਵੋਟਿੰਗ 'ਚ ਭੇਜੇ ਜਾਣਗੇ।

ਇਹ ਵੀ ਪੜ੍ਹੋ ► Breaking : ਜਲੰਧਰ 'ਚ 3 ਹੋਰ ਕੇਸ ਪਾਜ਼ੇਟਿਵ, ਵਧਿਆ ਕੋਰੋਨਾ ਦਾ ਕਹਿਰ  ► ਕੋਰੋਨਾ ਨਾਲ ਬੁਰੀ ਤਰ੍ਹਾਂ ਘਿਰਿਆ ਮਾਨਸਾ, 6 ਹੋਰ ਕੇਸ ਕੋਰੋਨਾ ਪਾਜ਼ੇਟਿਵ

19 ਮਾਰਚ ਨੂੰ ਇੰਗਲੈਂਡ ਤੋਂ ਆਇਆ ਸੀ ਉਕਤ ਮਰੀਜ਼
ਜਾਣਕਾਰੀ ਅਨੁਸਾਰ 23 ਸਾਲਾ ਨੌਜਵਾਨ 19 ਮਾਰਚ ਨੂੰ ਇੰਗਲੈਂਡ ਤੋਂ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਆਇਆ ਸੀ, ਜਦੋਂ ਏਅਰਪੋਰਟ 'ਤੇ ਉਕਤ ਨੌਜਵਾਨ ਦੀ ਸਕ੍ਰੀਨਿੰਗ ਕੀਤੀ ਗਈ ਤਾਂ ਉਸ 'ਚ ਕੋਈ ਵੀ ਕੋਰੋਨਾ ਦਾ ਲੱਛਣ ਨਹੀਂ ਪਾਇਆ ਗਿਆ ਸੀ। ਜਦੋਂ ਬੀਤੇ ਦਿਨੀਂ ਉਕਤ ਨੌਜਵਾਨ 'ਚ ਕੋਰੋਨਾ ਵਾਇਰਸ ਦੇ ਲੱਛਣ ਨੂੰ ਦੇਖਦਿਆਂ ਉਸ ਨੂੰ ਗੁਰੂ ਨਾਨਕ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਤਾਂ ਉੱਥੇ ਉਕਤ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਈ। ਮੈਡੀਕਲ ਕਾਲਜ ਦੀ ਲੈਬੋਰਟਰੀ 'ਚ ਅੰਮ੍ਰਿਤਸਰ ਦੇ ਕੁੱਲ 32 ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 31 ਦੀ ਰਿਪੋਰਟ ਨੈਗੇਟਿਵ ਆਈ ਹੈ।

ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਨੂੰ ਕੀਤਾ ਆਈਸੋਲੇਟ
ਸਿਹਤ ਵਿਭਾਗ ਅਨੁਸਾਰ ਉਕਤ ਮਰੀਜ਼ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਨੂੰ 14 ਦਿਨਾਂ ਲਈ ਆਈਸੋਲੇਟ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਬਲੱਡ ਸੈਂਪਲ ਲੈ ਕੇ ਟੈਸਟ ਵੀ ਕਰਵਾਏ ਜਾਣਗੇ। ਇਸ ਤੋਂ ਪਹਿਲੇ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 10 ਸੀ, ਜਿਨ੍ਹਾਂ 'ਚੋਂ ਭਾਈ ਨਿਰਮਲ ਸਿੰਘ ਖਾਲਸਾ ਅਤੇ ਨਗਰ ਨਿਗਮ ਦੇ ਰਿਟਾਇਰਡ ਅਧਿਕਾਰੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ ► ਜੀ. ਐੱਨ. ਡੀ. ਐੱਚ. ਅੰਮ੍ਰਿਤਸਰ 'ਚ ਖੂਨ ਦੇ ਅੱਥਰੂ ਰੋ ਰਹੇ ਹਨ ਕੋਰੋਨਾ ਦੇ ਮਰੀਜ਼  ► ਕੈਨੇਡਾ ਤੋਂ ਪੰਜਾਬ ਆਏ ਹਜ਼ਾਰਾਂ ਐੱਨ. ਆਰ. ਆਈ. ਕਰਫਿਊ 'ਚ ਫਸੇ

ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 129 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 37 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ,ਜਲੰਧਰ ਦੇ 11 ਕੇਸ, ਲੁਧਿਆਣਾ 'ਚ 09 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 1, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 07, ਫਰੀਦਕੋਟ 2 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਮੁਕਤਸਰ 'ਚ 1, ਸੰਗਰੂਰ 'ਚ 1 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ : ਆਖਰ ਮੌਤ ਤੋਂ ਬਾਅਦ ਸਸਕਾਰ ਦਾ ਡਰ ਕਿਉਂ?    '

 


author

Anuradha

Content Editor

Related News