ਪੰਜਾਬ ''ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ ''ਚ ਯੈਲੋ ਅਲਰਟ ਜਾਰੀ

Friday, Sep 25, 2026 - 05:56 PM (IST)

ਪੰਜਾਬ ''ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ ''ਚ ਯੈਲੋ ਅਲਰਟ ਜਾਰੀ

ਚੰਡੀਗੜ੍ਹ- ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਲਈ ਅਗਲੇ 5 ਦਿਨਾਂ ਦੀ ਜ਼ਿਲ੍ਹਾ-ਵਾਰ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ 26 ਤੇ 27 ਸਤੰਬਰ ਨੂੰ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ : ਮਹਿਲਾ ਸਰਪੰਚ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋਏ ਲੁਟੇਰੇ, ਘਟਨਾ CCTV 'ਚ ਕੈਦ

ਇਸੇ ਦਰਮਿਆਨ 27 ਸਤੰਬਰ ਨੂੰ ਮੌਸਮ ਹੋਰ ਵਿਗੜ ਸਕਦਾ ਹੈ। ਇਸ ਦਿਨ 12 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿਚ  ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਭਾਰੀ ਮੀਂਹ, ਗਰਜ-ਚਮਕ ਅਤੇ ਝੱਖੜ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਹਾਲਾਂਕਿ ਰਾਜ ਤੋਂ ਮੌਨਸੂਨ ਦੀ ਵਾਪਸੀ ਜਾਰੀ ਹੈ। ਰਾਜ ਭਰ ਵਿਚ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News