ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ

Wednesday, Oct 14, 2026 - 04:15 PM (IST)

ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ

ਬਠਿੰਡਾ (ਸੁਖਵਿੰਦਰ) : ਮੌਸਮ ਦੀ ਭਵਿੱਖਬਾਣੀ ਅਨੁਸਾਰ 15 ਅਕਤੂਬਰ, ਅੱਜ ਪੰਜਾਬ ਦੇ ਕੁੱਝ ਖੇਤਰਾਂ ਵਿਚ ਗਰਜ਼-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਡਾ. ਜਤਿੰਦਰ ਕੋਰ ਨੇ ਦੱਸਿਆ ਕਿ ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁੱਝ ਥਾਵਾਂ ’ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਇਸ ਬਦਲਦੇ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਕੰਮ ਮੌਸਮ ਦੀ ਸਥਿਤੀ ਨੂੰ ਧਿਆਨ ਵਿਚ ਰੱਖ ਕੇ ਕਰਨ ਅਤੇ ਫ਼ਸਲਾਂ ਦੇ ਨੁਕਸਾਨ ਤੋਂ ਬਚਾਅ ਲਈ ਲੋੜੀਂਦੇ ਅਗਾਊਂ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਝੋਨਾ ਵੱਢਣ ਲਈ ਤਿਆਰ ਝੋਨੇ ਦੀ ਫ਼ਸਲ ਦੀ ਵਾਢੀ ਮੌਸਮ ਸਾਫ਼ ਹੋਣ ’ਤੇ ਜਲਦੀ ਮੁਕੰਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਢੀ ਹੋਈ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਸੁਰੱਖਿਅਤ ਥਾਂ ’ਤੇ ਰੱਖਿਆ ਜਾਵੇ ਤਾਂ ਜੋਂ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਣ ਤੋਂ ਬਚ ਸਕੇ। ਉਨ੍ਹਾਂ ਕਿਸਾਨਾਂ ਨੂੰ ਮੀਂਹ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਾਂ ਵਿਚ ਸਿੰਚਾਈ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਮੀਂਹ ਦੌਰਾਨ ਖਾਦਾਂ ਜਾਂ ਕੀਟਨਾਸ਼ਕਾਂ ਦਾ ਛਿੜਕਾਅ ਨਾ ਕੀਤਾ ਜਾਵੇ।


author

Babita

Content Editor

Related News