ਪੋਸਟ ਮੈਟ੍ਰਿਕ ਸਕਾਲਰਸ਼ਿਪ ਬਕਾਇਆ ਰਾਸ਼ੀ ਨੇ ਹਜ਼ਾਰਾਂ ਵਿਦਿਆਰਥੀਆਂ ਭਵਿੱਖ ਧੁੰਦਲਾ ਕੀਤਾ : ''ਆਪ''

Thursday, May 07, 2020 - 07:43 PM (IST)

ਪੋਸਟ ਮੈਟ੍ਰਿਕ ਸਕਾਲਰਸ਼ਿਪ ਬਕਾਇਆ ਰਾਸ਼ੀ ਨੇ ਹਜ਼ਾਰਾਂ ਵਿਦਿਆਰਥੀਆਂ ਭਵਿੱਖ ਧੁੰਦਲਾ ਕੀਤਾ : ''ਆਪ''

ਚੰਡੀਗੜ੍ਹ, (ਰਮਨਜੀਤ)— ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.-ਪੀ.ਟੀ.ਯੂ.) ਬਠਿੰਡਾ ਵਲੋਂ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਦਾ ਨਤੀਜਾ ਰੋਕਣ ਦਾ ਸਖਤ ਨੋਟਿਸ ਲਿਆ ਹੈ। ਯੂਨਿਵਰਸਿਟੀ ਦੇ ਇਸ ਫੈਸਲੇ ਨਾਲ ਤਕਰੀਬਨ 2000 ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਗਿਆ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਉਨ੍ਹਾਂ ਨਾਲ ਕੁਝ ਪ੍ਰਭਾਵਿਤ ਵਿਦਿਆਰਥੀਆਂ ਨੇ ਸੰਪਰਕ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਤਕਰੀਬਨ 1,012 ਕਾਲਜਾਂ ਨੇ ਯੂਨਿਵਰਸਿਟੀ ਨੂੰ ਪ੍ਰੀਖਿਆ ਫੀਸਾਂ ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਯੂਨੀਵਰਸਿਟੀ ਨੇ ਨਤੀਜਾ ਐਲਾਨਣ 'ਤੇ ਰੋਕ ਲਾ ਦਿੱਤੀ ਹੈ। ਚੀਮਾ ਨੇ ਕਿਹਾ ਕਿ ਦੂਜੇ ਪਾਸੇ ਇਨ੍ਹਾਂ ਕਾਲਜਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐੱਮ.ਐੱਸ.) ਸਕੀਮ ਅਧੀਨ ਲਗਭਗ 1850 ਕਰੋੜ ਰੁਪਏ ਦੀ ਰਾਸ਼ੀ ਸਰਕਾਰ ਵੱਲ ਬਕਾਇਆ ਹੈ ਅਤੇ ਜਦੋਂ ਤਕ ਸਰਕਾਰ ਬਕਾਇਆ ਰਕਮ ਦਾ ਭੁਗਤਾਨ ਨਹੀਂ ਕਰਦੀ, ਉਸ ਸਮੇਂ ਤਕ ਕਾਲਜ ਯੂਨੀਵਰਸਿਟੀ ਨੂੰ ਫੀਸ ਅਦਾ ਨਹੀਂ ਕਰ ਸਕਦੇ, ਵਿਦਿਆਰਥੀ ਇਸ ਚੱਕੀ 'ਚ ਬੇਵਜ੍ਹਾ ਪਿਸ ਰਹੇ ਹਨ। ਇਸ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਇਸ ਮਾਮਲੇ 'ਚ ਤੁਰੰਤ ਦਖਲ ਦੇਣਾ ਚਾਹੀਦਾ ਹੈ।


author

KamalJeet Singh

Content Editor

Related News