ਚੰਗੀ ਖ਼ਬਰ : ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਸਬੰਧੀ ਮੁੜ ਖੁੱਲ੍ਹਿਆ ਪੋਰਟਲ

Friday, Jan 07, 2022 - 04:12 PM (IST)

ਚੰਗੀ ਖ਼ਬਰ : ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਸਬੰਧੀ ਮੁੜ ਖੁੱਲ੍ਹਿਆ ਪੋਰਟਲ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ੍ਹ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫ਼ੇ ਦਾ ਕੇਸ ਭੇਜਿਆ ਜਾ ਸਕੇ।

ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਪਵਿੱਤਰ ਰਿਸ਼ਤੇ ਨੂੰ ਲਾਇਆ ਕਲੰਕ, ਧੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹਿਆ ਗਿਆ

ਇਸ ਦੀ ਜਾਣਕਾਰੀ ਦਿੰਦੇ ਹੋਏੇ ਅੱਜ ਇੱਥੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿੱਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 31 ਜਨਵਰੀ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕੈਪਟਨ ਨੂੰ ਦੱਸਿਆ ਭਾਜਪਾ ਦਾ ਤੋਤਾ

ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਫਰਵਰੀ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨਲਾਈਨ ਭੇਜਣ ਲਈ 15 ਫਰਵਰੀ ਨਿਰਧਾਰਿਤ ਕੀਤੀ ਗਈ ਹੈ। ਬੁਲਾਰੇ ਅਨੁਸਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਦੇ ਕੇਸ ਭੇਜੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News