ਵਜ਼ੀਫਾ ਘਪਲੇ ਦਾ ਖ਼ੁਲਾਸਾ ਕਰਨ ਵਾਲੇ ACS ਕਿਰਪਾ ਸ਼ੰਕਰ ਦਾ ਤਬਾਦਲਾ
Tuesday, Sep 29, 2020 - 09:00 AM (IST)
ਚੰਡੀਗੜ੍ਹ : ਪੰਜਾਬ 'ਚ 63.91 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦਾ ਖ਼ੁਲਾਸਾ ਕਰਨ ਵਾਲੇ ਐਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਸਰੋਜ ਦੀ ਬਦਲੀ ਕਰ ਦਿੱਤੀ ਗਈ ਹੈ। ਕਿਰਪਾ ਸ਼ੰਕਰ ਸਰੋਜ ਦੀ ਥਾਂ 'ਤੇ ਹੁਣ ਮਹਿਕਮੇ ਦੀ ਜ਼ਿੰਮੇਵਾਰੀ ਪ੍ਰਿੰਸੀਪਲ ਸੈਕਟਰੀ ਜਸਪਾਲ ਸਿੰਘ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਦੀ 'ਕੈਪਟਨ' ਨਾਲ ਮੁਲਾਕਾਤ ਅੱਜ
ਜਸਪਾਲ ਸਿੰਘ ਉਨ੍ਹਾਂ ਅਧਿਕਾਰੀਆਂ 'ਚ ਸ਼ਾਮਲ ਹਨ, ਜਿਨ੍ਹਾਂ ਨੂੰ ਮੁੱਖ ਸਕੱਤਰ ਨੇ ਏ. ਸੀ. ਐੱਸ. ਦੀ ਰਿਪੋਰਟ ਦੀ ਜਾਂਚ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਅਹਿਮ ਗੱਲ ਇਹ ਹੈ ਕਿ ਕਿਰਪਾ ਸ਼ੰਕਰ ਸਰੋਜ ਦੀ ਬਦਲੀ ਤਾਂ ਕਰ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਮੁੱਖ ਸਕੱਤਰ ਦੀ ਰਿਪੋਰਟ ਦਾ ਖ਼ੁਲਾਸਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : 12ਵੀਂ ਜਮਾਤ 'ਚ 78 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ
ਫਿਲਹਾਲ ਕਿਰਪਾ ਸ਼ੰਕਰ ਸਰੋਜ ਨੂੰ ਪਸ਼ੂ ਪਾਲਣ ਮਹਿਕਮੇ ਦਾ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਘਪਲਾ ਕਰਨ ਦੇ ਇਲਜ਼ਾਮ ਲੱਗੇ ਸਨ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ। ਇਸ ਕਾਰਨ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ਼ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰੱਦ ਹੋਈਆ ਗੱਡੀਆਂ 'ਚ ਰਿਜ਼ਰਵੇਸ਼ਨ ਕਰਾਉਣ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਮਿਲੇਗਾ ਰਿਫੰਡ