ਧਰਮਸੋਤ ਦੀ ਬਰਖ਼ਾਸਤਗੀ ਤੇ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਤੱਕ ਸੰਘਰਸ਼ ਰਹੇਗਾ ਜਾਰੀ : ਬੈਂਸ ਬ੍ਰਦਰਜ਼
Friday, Sep 18, 2020 - 05:00 PM (IST)
ਬਲਾਚੌਰ (ਜ.ਬ.)— ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਹੋਏ ਘਪਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਹਮਲਾ ਬੋਲਦੇ ਕਿਹਾ ਕਿ ਬੈਂਸ ਭਰਾਵਾਂ ਨੇ ਕਿਹਾ ਕਿ ਉਹ ਧਰਮਸੋਤ ਦੀ ਬਰਖ਼ਾਸਤਗੀ ਅਤੇ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜ੍ਹੋ: ਬੀਬੀ ਬਾਦਲ ਦੇ ਅਸਤੀਫ਼ੇ 'ਤੇ ਢੀਂਡਸਾ ਦਾ ਤੰਜ, ਕਿਹਾ-ਚੀਚੀ 'ਤੇ ਖੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ
ਕੇਂਦਰ ਸਰਕਾਰ ਵੱਲੋਂ ਭੇਜੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਦੀ ਗਰਾਂਟ 'ਚੋਂ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਬਹੁਕਰੋੜੀ ਘਪਲੇ ਵਿਰੁੱਧ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਵਿੱਢੇ ਗਏ ਦਲਿਤ ਵਿਦਿਆਰਥੀ ਬਚਾਓ ਸੰਘਰਸ਼ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਖੁਰਾਲਗੜ੍ਹ ਨੇੜੇ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਲੋਕ ਇਨਸਾਫ਼ ਦੇ ਅਹੁਦੇਦਾਰਾਂ ਨੂੰ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼
ਪਿੰਡ ਪੋਜੇਵਾਲ, ਸਾਧੜਾ, ਬੜਵਾ 'ਚ ਦਲਿਤ ਸਮਾਜ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਦਲਿਤ ਸਮਾਜ ਨਾਲ ਬਹੁਤ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਸ਼ੁਰੂ ਤੋਂ ਹੀ ਜ਼ਬਰ ਜੁਲਮ ਖ਼ਿਲਾਫ਼ ਲੜਦੀ ਆ ਰਹੀ ਹੈ ਅਤੇ ਹੁਣ ਵੀ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਅਤੇ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਗਗਨਦੀਪ ਸਿੰਘ ਸੰਨੀ ਕੈਂਥ, ਗੁਰਜੋਤ ਸਿੰਘ ਗਿੱਲ, ਮਨਵਿੰਦਰ ਸਿੰਘ, ਹਰਪ੍ਰਭ ਸਿੰਘ ਮਾਹਲ, ਜਗਵਿੰਦਰ ਸਿੰਘ, ਰਣਧੀਰ ਸਿੰਘ, ਬਲਦੇਵ ਸਿੰਘ ਪ੍ਰਧਾਨ, ਸਰਬਜੀਤ ਸਿੰਘ ਕੰਗ, ਰਾਜੇਸ਼ ਖੋਖਰ, ਹਰਜਾਪ ਸਿੰਘ ਗਿੱਲ, ਪ੍ਰਦੀਪ ਸ਼ਰਮਾ, ਬਿੰਦਰ ਪੋਜੇਵਾਲ ਸਮੇਤ ਵੱਡੀ ਗਿਣਤੀ 'ਚ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਇਲਾਕਾ ਨਿਵਾਸੀਆਂ ਨੇ ਪ੍ਰਣ ਲਿਆ ਕਿ ਉਹ ਲੋਕ ਇਨਸਾਫ ਪਾਰਟੀ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੰਜਾਮ ਤੱਕ ਪੁਹੰਚਾ ਕੇ ਦਮ ਲੈਣਗੇ।
ਇਹ ਵੀ ਪੜ੍ਹੋ: ਜਲੰਧਰ: ਇਹੋ ਜਿਹੀ ਮੌਤ ਰੱਬ ਕਿਸੇ ਨੂੰ ਵੀ ਨਾ ਦੇਵੇ, ਭਿਆਨਕ ਹਾਦਸੇ ਨੂੰ ਵੇਖ ਕੰਬ ਜਾਵੇਗੀ ਰੂਹ