ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ

Tuesday, Jul 18, 2023 - 06:21 PM (IST)

ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐੱਸ. ਐੱਨ. ਏ. ਖ਼ਾਤੇ 'ਚ ਜਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜ਼ਾਰੀ ਨਾ ਕਰਨ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਟਰੇਨ ਰਾਹੀਂ ਕਾਲਕਾ-ਸ਼ਿਮਲਾ ਜਾਣ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਤੱਕ ਬੰਦ ਰਹੇਗਾ ਟਰੈਕ

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫ਼ੀਸ 40 ਫ਼ੀਸਦੀ ਰਾਸ਼ੀ ਨੂੰ ਰਲੀਜ਼ ਕਰਨ ਸਬੰਧੀ ਫ਼ੈਸਲਾ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News