ਪੰਜਾਬ ''ਚ ਹਰ ਕਿਸੇ ਦੀ ਤਰੱਕੀ ਪੱਕੀ, ਮਾਨ ਸਰਕਾਰ ਨੇ ਕੀਤੇ ਵੱਡੇ ਉਪਰਾਲੇ
Monday, Feb 03, 2025 - 02:48 PM (IST)
ਜਲੰਧਰ: ਕਿਸੇ ਵੀ ਸਮਾਜ ਦੀ ਤਰੱਕੀ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ 'ਤੇ ਹੀ ਨਿਰਭਰ ਕਰਦੀ ਹੈ। ਇਸੇ ਮੰਤਵ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ।
ਸਾਲ 2024-25 ਦੇ ਅੰਕੜਿਆਂ 'ਤੇ ਇਕ ਝਾਤ ਮਾਰੀਏ ਤਾਂ ਸਰਕਾਰ ਵੱਲੋਂ ਇਸ ਸਮੇਂ ਲਈ 245 ਕਰੋੜ ਰੁਪਏ ਦੀ ਰਾਸ਼ੀ ਸਕਾਲਰਸ਼ਿਪ ਲਈ ਰੱਖੀ ਗਈ ਸੀ। ਇਸ ਵਿਚੋਂ 92 ਕਰੋੜ ਰੁਪਏ ਦੀ ਰਕਮ ਬਜਟ ਵਿਚ ਹੀ ਜਾਰੀ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ 366 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਸਾਲ ਤਕਰੀਬਨ 2 ਲੱਖ 31 ਹਜ਼ਾਰ ਵਿਦਿਆਰਥੀਆਂ ਨੇ ਸਕਾਲਰਸ਼ਿਪ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਸੀ।