ਕਤਲ ਕੀਤੀਆਂ ਮਾਂ-ਧੀ ਦਾ ਹੋਇਆ ਪੋਸਟਮਾਰਟਮ, ਪਰਿਵਾਰ ਨੂੰ ਸੌਂਪੀਆਂ ਲਾਸ਼ਾਂ, ਅੱਜ ਹੋ ਸਕਦੈ ਵੱਡਾ ਖ਼ੁਲਾਸਾ

Thursday, Oct 19, 2023 - 11:18 AM (IST)

ਕਤਲ ਕੀਤੀਆਂ ਮਾਂ-ਧੀ ਦਾ ਹੋਇਆ ਪੋਸਟਮਾਰਟਮ, ਪਰਿਵਾਰ ਨੂੰ ਸੌਂਪੀਆਂ ਲਾਸ਼ਾਂ, ਅੱਜ ਹੋ ਸਕਦੈ ਵੱਡਾ ਖ਼ੁਲਾਸਾ

ਜਲੰਧਰ (ਮਹੇਸ਼)–ਅਮਰ ਐਨਕਲੇਵ ਭੋਜੋਵਾਲ ਵਾਸੀ ਕਤਲ ਕੀਤੀਆਂ ਮਾਂ-ਬੇਟੀ ਰਣਜੀਤ ਕੌਰ ਅਤੇ ਗੁਰਪ੍ਰੀਤ ਕੌਰ ਦਾ ਸਿਵਲ ਹਸਪਤਾਲ ਤੋਂ ਥਾਣਾ ਪਤਾਰਾ ਦੀ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੀਆਂ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ। ਰਣਜੀਤ ਕੌਰ ਦੇ ਪਤੀ ਅਤੇ ਗੁਰਪ੍ਰੀਤ ਕੌਰ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਵਿਦੇਸ਼ ਤੋਂ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਆ ਰਹੇ ਹਨ, ਉਸ ਤੋਂ ਬਾਅਦ ਮਾਂ-ਬੇਟੀ ਦੋਵਾਂ ਦਾ ਇਕੱਠੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਓਧਰ, ਥਾਣਾ ਪਤਾਰਾ ਵਿਚ ਐੱਫ਼. ਆਈ. ਆਰ. ਨੰਬਰ 59 ਵਿਚ ਨਾਮਜ਼ਦ ਕੀਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਾਤਲਾਂ ਦੀ ਭਾਲ ਵਿਚ ਜ਼ਿਲ੍ਹਾ ਦਿਹਾਤੀ ਪੁਲਸ ਦੇ ਮੁਖੀ ਮੁਖਵਿੰਦਰ ਸਿੰਘ ਭੁੱਲਰ ਵੱਲੋਂ ਗਠਿਤ ਕੀਤੀਆਂ ਟੀਮਾਂ ਵੱਖ-ਵੱਖ ਥਾਵਾਂ ’ਤੇ ਰੇਡ ਕਰ ਰਹੀਆਂ ਹਨ ਪਰ ਦੇਰ ਸ਼ਾਮ ਤਕ ਕੋਈ ਵੀ ਸੁਰਾਗ ਪੁਲਸ ਦੇ ਹੱਥ ਨਹੀਂ ਲੱਗਾ ਸੀ। ਇੰਨਾ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਪੁਲਸ ਵੀਰਵਾਰ ਨੂੰ ਮੁਲਜ਼ਮਾਂ ਨੂੰ ਲੈ ਕੇ ਕੋਈ ਵੱਡਾ ਖ਼ੁਲਾਸਾ ਕਰ ਸਕਦੀ ਹੈ। ਐੱਸ. ਐੱਚ. ਓ. ਪਤਾਰਾ ਅਮਨਪ੍ਰੀਤ ਕੌਰ ਮੁਲਤਾਨੀ ਤੋਂ ਇਸ ਸਬੰਧੀ ਕੋਈ ਨਵੀਂ ਜਾਣਕਾਰੀ ਲੈਣੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਨੇ ਜ਼ਮੀਨੀ ਪੱਧਰ ’ਤੇ ਛੇੜੀ ਜੰਗ, DGP ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News