ਬੇਅਦਬੀ ਮਾਮਲਿਆਂ ’ਚ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਦੀ ਲਿਖਾਈ ਦਾ ਮਿਲਾਨ ਕਾਨੂੰਨੀ ਤੌਰ ’ਤੇ ਨਹੀਂ ਹੋਇਆ: ਸਿਟ ਮੈਂਬਰ

Wednesday, Jul 14, 2021 - 12:03 AM (IST)

ਬੇਅਦਬੀ ਮਾਮਲਿਆਂ ’ਚ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਦੀ ਲਿਖਾਈ ਦਾ ਮਿਲਾਨ ਕਾਨੂੰਨੀ ਤੌਰ ’ਤੇ ਨਹੀਂ ਹੋਇਆ: ਸਿਟ ਮੈਂਬਰ

ਫ਼ਰੀਦਕੋਟ(ਰਾਜਨ)- ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਆਈ.ਜੀ.ਐੱਸ.ਪੀ.ਐੱਸ. ਪਰਮਾਰ ਦੀ ਅਗਵਾਈ ਹੇਠਲੀ ਸਿਟ ਵੱਲੋਂ ਮੁਕੱਦਮਾ ਨੰਬਰ 128 ਤਹਿਤ ਜੋ 6 ਡੇਰਾ ਪ੍ਰੇਮੀਆਂ ਖ਼ਿਲਾਫ਼ 400 ਸਫ਼ਿਆਂ ਦਾ ਚਲਾਨ ਮਾਨਯੋਗ ਫ਼ਰੀਦਕੋਟ ਅਦਾਲਤ ’ਚ ਪੇਸ਼ ਕੀਤਾ ਗਿਆ ਦੇ ਸਬੰਧ ਵਿੱਚ ਸਿਟ ਮੈਂਬਰ ਇਨਸਪੈਕਟਰ ਦਲਬੀਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਕਈ ਅਹਿਮ ਤੱਥ ਹੱਥ ਲੱਗੇ ਹਨ ਅਤੇ ਕਈ ਗਵਾਹਾਂ ਵੱਲੋਂ ਇਨ੍ਹਾਂ ਦੀ ਪਹਿਚਾਣ ਵੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਗੁਰਨਾਮ ਸਿੰਘ ਚਢੂਨੀ ਨੂੰ ਆਪਣੇ ਖੁਦ ਦੇ ਬੂਥ ਤੋਂ ਮਿਲੀ ਇਕ ਵੋਟ : ਕੰਵਰ ਪਾਲ ਗੁੱਜਰ

ਉਨ੍ਹਾਂ ਦੱਸਿਆ ਕਿ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਲਗਾਉਣ ਸਬੰਧੀ ਅਜੇ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ ਕਿਉਂਕਿ ਮੁਲਜ਼ਮਾਂ ਵੱਲੋਂ ਹਾਈਕੋਰਟ ਵਿੱਚ ਪੁਟੀਸ਼ਨ ਪਾਈ ਗਈ ਹੈ ਕਿ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਦੀ ਲਿਖਾਈ ਦਾ ਮਿਲਾਨ ਪਹਿਲਾਂ ਹੋ ਜਾਣ ਦੀ ਸੂਰਤ ਵਿੱਚ ਦੋਬਾਰਾ ਨਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਅਗਲੀ ਸੁਣਵਾਈ ’ਤੇ ਇਹ ਵੀ ਰੱਦ ਕਰਵਾ ਦਿੱਤੀ ਜਾਵੇਗੀ ਕਿਉਂਕਿ ਪਹਿਲਾਂ ਜੋ ਲਿਖਾਈ ਦਾ ਮਿਲਾਨ ਹੋਇਆ ਸੀ ਉਹ ਕਾਨੂੰਨੀ ਤੌਰ ’ਤੇ ਨਹੀਂ ਹੋਇਆ ਸੀ। ਉਨ੍ਹਾਂ ਹੋਰ ਦੱਸਿਆ ਕਿ ਐੱਫ.ਆਈ.ਆਰ ਨੰਬਰ 63 ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ- SDM ਦੇ ਵਿਵਾਦ ਵਾਲੇ ਆਦੇਸ਼ ’ਤੇ 'ਜਾਗੋ' ਦਾ ਵਿਰੋਧ ਲਿਆਇਆ ਰੰਗ, ਆਦੇਸ਼ ਵਾਪਸ ਹੋਣ ’ਤੇ ਪ੍ਰਗਟਾਈ ਸੰਤੁਸ਼ਟੀ

ਇੱਥੇ ਇਹ ਦੱਸਣਯੋਗ ਹੈ ਕਿ 12 ਅਕਤੂਬਰ 2015 ਨੂੰ ਬਰਗਾੜੀ ਦੀਆਂ ਗਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਕਰਨ ਦੇ ਦੋਸ਼ ਤਹਿਤ 6 ਡੇਰਾ ਪ੍ਰੇਮੀਆਂ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਗਿ੍ਰਫ਼ਤਾਰ ਹਨ। ਇਹ ਸਾਰੇ ਜੁਡੀਸ਼ੀਅਲ ਹਿਰਾਸਤ ਵਿੱਚ ਚੱਲ ਰਹੇ ਹਨ। ਜਿੰਨ੍ਹਾਂ ਵਿੱਚੋਂ ਚਾਰ ਨੂੰ 24 ਅਕਤੂਬਰ 2015 ਨੂੰ ਬੇਅਦਬੀ ਮਾਮਲੇ ਤੋਂ ਇਲਾਵਾ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਭੱਦੀ ਸ਼ਬਦਾਵਲੀ ਵਾਲਾ ਪੋਸਟਰ ਲਗਾਉਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਾਈ ਗਈ ਰਿੱਟ ਪਟੀਸ਼ਨ ਅਨੁਸਾਰ ਚਲਾਨ ਪੇਸ਼ ਕਰਨ ’ਤੇ ਮਾਨਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਕਾਰਣ ਅਜੇ ਇਸ ਮਾਮਲੇ ਵਿੱਚ ਚਲਾਨ ਪੇਸ਼ ਨਹੀਂ ਹੋ ਸਕਿਆ ਹੈ। 

ਇਹ ਵੀ ਪੜ੍ਹੋ- ਕਿਸਾਨੀ ‘ਵੋਟ ਬੈਂਕ’ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਭਿੜੇ ਕੈਪਟਨ ਤੇ ਸੁਖਬੀਰ

ਦੱਸਣਯੋਗ ਹੈ ਕਿ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਵੱਲੋਂ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਦੀ ਲਿਖਾਈ ਦਾ ਮਿਲਾਨ ਉਸਦੀ ਲਿਖਤ ਨਾਲ ਦੋਬਾਰਾ ਕਰਵਾਉਣ ’ਤੇ ਇਤਰਾਜ ਵਾਲੀ ਪੁਟੀਸ਼ਨ ਪਾਈ ਗਈ ਹੈ ਜਿਸ ਸਦਕਾ ਮੁਕੱਦਮਾ ਨੰਬਰ 117 ’ਚ ਚਾਰ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਵਾਦਿੱਤ ਪੋਸਟਰ ਲਗਾਉਣ ਦੇ ਵੱਖਰੇ ਦੋਸ਼ ਤਹਿਤ ਅਜੇ ਚਲਾਨ ਪੇਸ਼ ਨਹੀਂ ਹੋ ਸਕਿਆ ਹੈ। ਸਿਟ ਮੈਂਬਰ ਨੇ ਦਾਅਵਾ ਕੀਤਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਲੀ ਸੁਣਵਾਈ ’ਤੇ ਇਸ ਰਿੱਟ ਪਟੀਸ਼ਨ ਨੂੰ ਵੀ ਰੱਦ ਕਰਵਾ ਕੇ ਅਗਲਾ ਚਲਾਨ ਜਲਦ ਪੇਸ਼ ਕਰ ਦਿੱਤਾ ਜਾਵੇਗਾ। ਇੱਥੇ ਇਹ ਵਿਸ਼ੇਸ਼ ਤੌਰ ’ਤੇ ਜ਼ਿਕਰਯੋਗ ਹੋਵੇਗਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਆਈ.ਜੀ.ਐੱਸ.ਪੀ.ਐੱਸ. ਪਰਮਾਰ ਦੀ ਅਗਵਾਈ ਹੇਠਲੀ ਸਿਟ ਵੱਲੋ ਜਾਰੀ ਹੈ ਜਦਕਿ ਗੋਲੀਕਾਂਡ ਦੀ ਜਾਂਚ ਏ.ਡੀ.ਜੀ.ਐੱਲ.ਕੇ. ਯਾਦਵ ਦੀ ਅਗਵਾਈ ਹੇਠਲੀ ਸਿਟ ਕਰ ਰਹੀ ਹੈ। 


author

Bharat Thapa

Content Editor

Related News