ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸਾਂਝੀ ਕੀਤੀ ਪੋਸਟ
Thursday, Oct 22, 2026 - 09:31 AM (IST)
ਜਲੰਧਰ (ਵੈੱਬ ਡੈਸਕ) - ਪੰਜਾਬ 'ਚ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ 'ਚ ਦੋਵੇਂ ਧਿਰਾਂ ਆਪਣੇ-ਆਪਣੇ ਪੱਖ ਰੱਖਣਗੇ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਐਕਸ 'ਤੇ ਇਕ ਪੋਸਟ ਸਾਂਝਾ ਕਰਦਿਆਂ ਆਖਿਆ ਕਿ ਅੱਜ ਪੰਜਾਬ ਵਿਧਾਨ ਸਭਾ 'ਚ ਸਭ ਤੋਂ ਪਹਿਲਾਂ ਸ਼ਹੀਦ ਪਰਮਿੰਦਰ ਸਿੰਘ ਝੋਟਾ ਅਤੇ ਲਹਿਰਾਗਾਗਾ ਵਿਖੇ ਇਕ ਗਰਭਵਤੀ ਔਰਤ ਸਮੇਤ ਜਾਨ ਗੁਆਉਣ ਵਾਲੇ 8 ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਰੱਖਾਂਗੇ।
