ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ ਹੋਵੇਗਾ ਰਿਲੀਜ਼

Monday, Nov 07, 2022 - 04:58 AM (IST)

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ ਹੋਵੇਗਾ ਰਿਲੀਜ਼

ਮਾਨਸਾ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਨੂੰ ਲੈ ਕੇ ਸਿੱਧੂ ਦੀ ਟੀਮ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਇਸ ਨੂੰ ਰਿਲੀਜ਼ ਕਰਨ ਦੀ ਤਾਰੀਖ਼ ਤੇ ਸਮੇਂ ਬਾਰੇ ਦੱਸਿਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਸਮੇਂ ਬਾਅਦ ‘ਐੱਸ. ਵਾਈ. ਐੱਲ.’ ਗੀਤ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਬਾਅਦ ’ਚ ਯੂ-ਟਿਊਬ ਤੋਂ ਬੈਨ ਕਰ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਸੁਧੀਰ ਸੂਰੀ ਦੇ ਕਤਲ ਮਗਰੋਂ ਇਸ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

PunjabKesari

ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵੱਲੋਂ ਰਿਕਾਰਡ ਕੀਤਾ ਗਿਆ ‘ਵਾਰ’ ਦੂਜਾ ਗੀਤ ਹੈ, ਜੋ ਰਿਲੀਜ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਨੇ ਕੁਝ ਦਿਨ ਪਹਿਲਾਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇ ਜਲਦ ਇਨਸਾਫ਼ ਨਹੀਂ ਮਿਲਿਆ ਤਾਂ ਉਹ ਐੱਫ. ਆਈ. ਆਰ. ਵਾਪਸ ਲੈ ਕੇ ਦੇਸ਼ ਛੱਡ ਦੇਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਪੁੱਤ ਨੂੰ ਗੀਤਾਂ ਰਾਹੀਂ ਆਉਣ ਵਾਲੇ ਕਈ ਸਾਲਾਂ ਤੱਕ ਜਿਊਂਦਾ ਰੱਖਣ ਦੀ ਕੋਸ਼ਿਸ਼ ਕਰੇਗਾ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ’ਚ ਕੀਤਾ ਜਾ ਸਕਦੈ ਸ਼ਿਫਟ   


author

Manoj

Content Editor

Related News