ਖੇਤੀ ਕਾਨੂੰਨਾਂ ਦੇ ਹੱਲ ਹੋਣ ਤੱਕ ਸਿਆਸੀ ਆਗੂਆਂ ਦਾ ਬਾਇਕਾਟ, ਪਿੰਡਾਂ 'ਚ ਲੱਗੇ ਪੋਸਟਰ
Wednesday, Jan 20, 2021 - 12:59 PM (IST)
ਧਨੌਲਾ (ਰਾਈਆਂ): ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਮੁੱਖ ਰੱਖਦਿਆਂ ਲੋਕਾਂ ਨੇ ਆਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਢਿੱਲੋਂ ਪੱਤੀ ਅਗਵਾੜ ਨਿਵਾਸੀਆਂ ਨੇ ਬਕਾਇਦਾ ਤੌਰ ’ਤੇ ਆਪਣੇ-ਆਪਣੇ ਬੂਹਿਆਂ ’ਤੇ ਪੋਸਟਰ ਲਾ ਕੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਜਿੰਨਾ ਚਿਰ ਕਿਸਾਨ ਸੰਘਰਸ਼ ਦਾ ਕੋਈ ਸਾਰਥਕ ਹੱਲ ਨਹੀਂ ਨਿਕਲਦਾ ਉਹ ਵੋਟਾਂ ਮੰਗਣ ਨਾ ਆਉਣ। ਉਨ੍ਹਾਂ ਇਸ ਸਬੰਧੀ ਬਕਾਇਦਾ ਤੌਰ ’ਤੇ ਵੱਖ-ਵੱਖ ਘਰਾਂ ਦੇ ਦਰਵਾਜ਼ਿਆਂ ’ਤੇ ਪੋਸਟਰ ਲਾ ਕੇ ਆਪਣਾ ਰੋਸ ਜਤਾਇਆ ਗਿਆ।
ਇਹ ਵੀ ਪੜ੍ਹੋ: ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕਰੇਨ ’ਤੋਂ ਡਿੱਗਣ ਨਾਲ ਮੌਤ
ਜ਼ਿਕਰਯੋਗ ਹੈ ਇਕ ਪਾਸੇ ਤਾ ਕਿਸਾਨ ਮਾਰੂ ਕਾਨੂੰਨ ਦੀ ਬਰਖਾਸਤੀ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੀਆਂ ਨਗਰ ਕੌਂਸਲ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਸਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘‘ਪਿੰਡ ਉਜੜਿਆ ਜਾਵੇ ਕਮਲੀ ਨੂੰ ਗੁਹਾਰਿਆ ਨੂੰ ਲਿੱਪਣ ਦੀ ਪਈ ਹੈ’’ ਉਨ੍ਹਾਂ ਤਰਕ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਉਜਾੜਿਆ ਜਾ ਰਿਹਾ ਹੈ ਜਦੋਂਕਿ ਪੰਜਾਬ ਸਰਕਾਰ ਸੂਬੇ ’ਚ ਚੋਣਾਂ ਕਰਵਾ ਕੇ ਕੀ ਸਾਬਿਤ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਅੰਦੋਲਨ ਤੋਂ ਘਰ ਵਾਪਸ ਪਰਤੇ ਕਿਸਾਨ ਤੀਰਥ ਸਿੰਘ ਨੇ ਤੋੜਿਆ ਦਮ