ਹੁਣ ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚ ਲੱਗੇ ਅੰਮ੍ਰਿਤਪਾਲ ਦੇ ‘ਪੋਸਟਰ’, 18 ਮਾਰਚ ਤੋਂ ਹੈ ਫ਼ਰਾਰ

Wednesday, Apr 19, 2023 - 04:44 PM (IST)

ਹੁਣ ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚ ਲੱਗੇ ਅੰਮ੍ਰਿਤਪਾਲ ਦੇ ‘ਪੋਸਟਰ’, 18 ਮਾਰਚ ਤੋਂ ਹੈ ਫ਼ਰਾਰ

ਪਠਾਨਕੋਟ (ਸ਼ਾਰਦਾ) : ਵਾਰਿਸ ਪੰਜਾਬ ਦੇ ਸੰਗਠਨ ਦਾ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਪਿਛਲੇ ਇਕ ਮਹੀਨੇ ਤੋਂ ਫ਼ਰਾਰ ਹੈ। ਪੰਜਾਬ ਪੁਲਸ ਕਈ ਸੂਬਿਆਂ ਦੀ ਪੁਲਸ ਨਾਲ ਮਿਲ ਕੇ ਉਸ ਦੀ ਤਲਾਸ਼ ’ਚ ਲੱਗੀ ਹੋਈ ਹੈ। ਇਸ ਮਾਮਲੇ 'ਚ ਇਕ ਹਫ਼ਤਾ ਪਹਿਲਾਂ ਅੰਮ੍ਰਿਤਪਾਲ ਦੇ ਬਟਾਲਾ ਰੇਲਵੇ ਸਟੇਸ਼ਨ ਅਤੇ ਗੁਰਦਾਸਪੁਰ ਵਿਖੇ ਭਗੌੜੇ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦੇਣ ਦੇ ਪੋਸਟਰ ਜੀ. ਆਰ. ਪੀ. ਵੱਲੋਂ ਲਗਾਏ ਗਏ ਸਨ। ਇਨ੍ਹਾਂ ਪੋਸਟਰਾਂ 'ਤੇ ਲਿਖੇ ਫੋਨ ਨੰਬਰਾਂ ’ਤੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦੀ ਗੱਲ ਵੀ ਕੀਤੀ ਗਈ ਸੀ। ਇਸੇ ਕੜੀ ’ਚ ਹੁਣ ਪਠਾਨਕੋਟ ਕੈਂਟ ਸਟੇਸ਼ਨ ’ਤੇ ਵੀ ਜੀ. ਆਰ. ਪੀ. ਵੱਲੋਂ ਰੇਲਵੇ ਸਟੇਸ਼ਨ ਦੇ ਕੰਪਲੈਕਸ ’ਚ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਤਾਂ ਜੋ ਉਸ ਦੇ ਬਾਰੇ ’ਚ ਜਾਣਕਾਰੀ ਮਿਲ ਸਕੇ।

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

PunjabKesari

ਵਰਣਨਯੋਗ ਹੈ ਕਿ ਪਠਾਨਕੋਟ ਕੈਂਟ ਸਟੇਸ਼ਨ ਜੰਮੂ-ਕਸ਼ਮੀਰ ਅਤੇ ਹਿਮਾਚਲ ਨੂੰ ਜੋੜਨ ਵਾਲਾ ਮੁੱਖ ਸਟੇਸ਼ਨ ਹੈ, ਜਿਥੇ ਰੋਜ਼ 100 ਤੋਂ ਜ਼ਿਆਦਾ ਰੇਲ ਗੱਡੀਆਂ ਲੰਘਦੀਆਂ ਹਨ। ਸਟੇਸ਼ਨ ਦੀ ਮੇਨ ਐਂਟਰੀ ਅਤੇ ਪਲੇਟਫਾਰਮ ’ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ’ਤੇ ਜੀ. ਆਰ. ਪੀ. ਦੇ 2 ਫੋਨ ਨੰਬਰ ਦਿੱਤੇ ਗਏ ਹਨ ਅਤੇ ਲਿਖਿਆ ਗਿਆ ਹੈ ਕਿ ਵਾਂਟਿਡ ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ

ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ 23 ਫਰਵਰੀ ਨੂੰ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਸੀ। ਇਸ ਘਿਰਾਓ ਦੌਰਾਨ ਹਿੰਸਾ ਵੀ ਹੋਈ ਸੀ।  18 ਮਾਰਚ ਨੂੰ ਇਸੇ ਮਾਮਲੇ ਤਹਿਤ ਜਲੰਧਰ ਦੇ ਸ਼ਾਹਕੋਟ-ਮਲਸੀਆਂ ਰੋਡ ਉੱਤੇ ਅਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਨਾਕਾ ਲਗਾ ਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਫ਼ਰਾਰ ਹੋ ਗਿਆ ਸੀ। ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਅੰਮ੍ਰਿਤਪਾਲ ਸਿੰਘ ਨੂੰ ਫ਼ਿਲਹਾਲ ਪੰਜਾਬ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Harnek Seechewal

Content Editor

Related News