ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਦੀ ਪੋਸਟਿੰਗ ਰੱਦ
Monday, Apr 07, 2025 - 09:47 PM (IST)

ਚੰਡੀਗੜ੍ਹ : ਪੰਜਾਬ ਦੇ ਗਵਰਨਰ ਦੇ ਹੁਕਮਾਂ ਉੱਤੇ ਬੀਤੇ ਦਿਨ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਦੀ ਬਦਲੀ ਕੀਤੀ ਗਈ ਸੀ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਹਰਕਮਲਪ੍ਰੀਤ ਦੀ ਪੋਸਟਿੰਗ ਬਾਰੇ ਬਾਅਦ ਵਿਚ ਜਾਣਕਾਰੀ ਦਿੱਤੀ ਜਾਵੇਗੀ।