PGI 'ਚ IPS ਵਾਈ. ਪੂਰਨ ਕੁਮਾਰ ਦਾ ਪੋਸਟਮਾਰਟਮ ਸ਼ੁਰੂ, ਅੱਜ ਸ਼ਾਮ ਨੂੰ ਕੀਤਾ ਜਾਵੇਗਾ ਅੰਤਿਮ ਸੰਸਕਾਰ
Wednesday, Oct 15, 2025 - 10:11 AM (IST)

ਚੰਡੀਗੜ੍ਹ/ਹਰਿਆਣਾ : ਹਰਿਆਣਾ ਪੁਲਸ ਦੇ ਆਈ. ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਪੋਸਟਮਾਰਟਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦਾ ਪੋਸਟਮਾਰਟਮ ਪੀ. ਜੀ. ਆਈ. ਵਿਖੇ ਕੀਤਾ ਜਾ ਰਿਹਾ ਹੈ। ਪੀ. ਜੀ. ਆਈ. ਦੇ ਡਾਕਟਰਾਂ ਦਾ ਬੋਰਡ ਪੂਰਨ ਕੁਮਾਰ ਦਾ ਪੋਸਟਮਾਰਟਮ ਕਰ ਰਿਹਾ ਹੈ। ਡਾਕਟਰਾਂ ਦੇ ਨਾਲ ਫਾਰੈਂਸਿਕ ਮਾਹਰ ਅਤੇ ਬੈਲੇਸਟਿਕ ਮਾਹਰ ਵੀ ਮੌਜੂਦ ਹਨ। ਵਾਈ. ਪੂਰਨ ਕੁਮਾਰ ਦੇ ਪੋਸਟਮਾਰਟਮ ਦੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋ ਰਹੀ ਹੈ। ਪਰਿਵਾਰ ਵਲੋਂ ਪੋਸਟਮਾਰਟਮ ਕਰਾਉਣ ਦੀ ਸਹਿਮਤੀ ਮਿਲਣ ਤੋਂ ਬਾਅਦ ਪਰਿਵਾਰ ਦੇ ਮੈਂਬਰ ਵੀ ਮੌਜੂਦ ਹਨ।
ਇਹ ਵੀ ਪੜ੍ਹੋ : PUNJAB : ਹੈਰਾਨੀਜਨਕ! ਪੁਲਸ ਦੇਖ ਬੰਦੇ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਹੀ ਹੋ ਗਈ ਮੌਤ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਦੇ ਕਰੀਬ ਕੀਤੇ ਜਾਣ ਦੀ ਉਮੀਦ ਹੈ। ਦੱਸ ਦੇਈਏ ਕਿ ਆਈ. ਪੀ. ਐੱਸ. ਅਧਿਕਾਰੀ ਪੂਰਨ ਕੁਮਾਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਰੋਹਤਕ 'ਚ ਏ. ਐੱਸ. ਆਈ. ਸੰਦੀਪ ਲਾਠਰ ਦੀ ਖ਼ੁਦਕੁਸ਼ੀ ਨੇ ਇਸ ਮਾਮਲੇ ਨੂੰ ਹੋਰ ਵੀ ਗੁੰਝਲਦਾਰ ਬਣਾ ਦਿੱਤਾ। ਉਨ੍ਹਾਂ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਜਾਰੀ ਕੀਤੀ ਇੱਕ ਵੀਡੀਓ 'ਚ ਆਈ. ਪੀ. ਐੱਸ. ਅਧਿਕਾਰੀ ਅਤੇ ਉਸਦੀ ਆਈ. ਏ. ਐੱਸ. ਪਤਨੀ ਅਮਨੀਤ ਕੁਮਾਰ 'ਤੇ ਗੰਭੀਰ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਹੁਣ...
ਇਨ੍ਹਾਂ ਦੋਸ਼ਾਂ ਨੇ ਇਸ ਮਾਮਲੇ ਦੀ ਕੀਤੀ ਜਾ ਰਹੀ ਜਾਂਚ ਨੂੰ ਹੋਰ ਵੀ ਮੁਸ਼ਕਲਾਂ 'ਚ ਪਾ ਦਿੱਤਾ, ਜਿਸ ਤੋਂ ਬਾਅਦ ਪੁਲਸ ਵਿਭਾਗ ਦੀਆਂ ਨੀਂਦਾਂ ਉੱਡ ਗਈਆਂ। ਇਸ ਵੀਡੀਓ ਤੋਂ ਬਾਅਦ ਵਾਈ. ਪੂਰਨ ਕੁਮਾਰ ਦੇ ਪਰਿਵਾਰ ਲਈ ਮੁਸ਼ਕਲਾਂ ਵੱਧ ਸਕਦੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8