ਪੰਜਾਬ: ਪੁਲਸ ਮੁਕਾਬਲੇ ''ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ

Friday, Mar 13, 2026 - 10:43 AM (IST)

ਪੰਜਾਬ: ਪੁਲਸ ਮੁਕਾਬਲੇ ''ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ

ਦੀਨਾਨਗਰ (ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਪੋਸਟ ਆਦੀਆਂ ਨਾਲ ਸੰਬੰਧਿਤ ਮਾਮਲੇ ਦੌਰਾਨ ਗੁਰਦਾਸਪੁਰ 'ਚ ਪੁਲਸ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੀ ਮੌਤ ਸਬੰਧੀ ਨਵੇਂ ਖੁਲਾਸੇ ਸਾਹਮਣੇ ਆਏ ਹਨ। ਸਾਹਮਣੇ ਆਈ ਪੋਸਟਮਾਰਟਮ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਰਣਜੀਤ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਸੀ।

ਇਹ ਵੀ ਪੜ੍ਹੋ- ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ

ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਸ ‘ਤੇ ਗੰਭੀਰ ਦੋਸ਼ ਲਗਾਏ ਗਏ ਸਨ। ਪਰਿਵਾਰ ਦਾ ਦਾਅਵਾ ਸੀ ਕਿ ਰਣਜੀਤ ਸਿੰਘ ਦੀ ਮੌਤ ਪੁਲਸ ਤਸ਼ੱਦਦ ਕਾਰਨ ਹੋਈ ਹੈ। ਉਨ੍ਹਾਂ ਨੇ ਪੁਲਸ ਕਾਰਵਾਈ ‘ਤੇ ਸਵਾਲ ਚੁੱਕਦੇ ਹੋਏ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ ਸੀ।

ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ ਟਰੈਕਟਰ ਪਿੱਛੇ ਬੰਨ੍ਹ...

ਹਾਲਾਂਕਿ ਹੁਣ ਜਾਰੀ ਕੀਤੀ ਗਈ ਪੋਸਟਮਾਰਟਮ ਰਿਪੋਰਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਸੀ। ਇਸ ਨਾਲ ਉਹ ਦਾਅਵਾ ਖਾਰਜ ਹੁੰਦਾ ਹੈ ਕਿ ਉਸਦੀ ਮੌਤ ਪੁਲਸ ਤਸ਼ੱਦਦ ਕਾਰਨ ਹੋਈ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਸ ਵੱਲੋਂ ਜਾਂਚ ਅਤੇ ਹੋਰ ਕਾਨੂੰਨੀ ਪ੍ਰਕਿਰਿਆ ਜਾਰੀ ਹੈ।

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News