ਭਲਕੇ ਹੋਣਗੀਆਂ ਪੰਜਾਬ ''ਚ ਨਗਰ ਕੌਂਸਲ ਦੀਆਂ ਮੁਲਤਵੀ ਹੋਈਆਂ ਚੋਣਾਂ
Monday, Mar 03, 2025 - 07:00 PM (IST)

ਤਰਨਤਾਰਨ (ਰਮਨ)- ਨਗਰ ਕੌਂਸਲ ਤਰਨਤਾਰਨ ਆਮ ਚੋਣਾਂ-2025 ਮਿਤੀ 02 ਮਾਰਚ 2025 ਨੂੰ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗਡ਼੍ਹ ਵੱਲੋਂ ਦਿੱਤੇ ਗਏ ਹੁਕਮਾਂ ਮੁਤਾਬਕ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਤਰਨਤਾਰਨ ਨੂੰ ਵਾਰਡ ਨੰਬਰ 1 ਤੋਂ 13 ਤੱਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਸੀ। ਪੋਲਿੰਗ ਦੌਰਾਨ ਤਕਰੀਬਨ 10.00 ਵਜੇ ਇਹ ਧਿਆਨ ਵਿਚ ਆਇਆ ਹੈ, ਕਿ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ ਚੋਣ ਨਿਸ਼ਾਨ ਗਲਤ ਛਪ ਗਿਆ ਹੈ। ਸਵੇਰੇ 9.00 ਵਜੇ ਤੱਕ ਇਨ੍ਹਾਂ ਤਿੰਨਾਂ ਬੂਥਾਂ ਵਿਚ ਕਾਫੀ ਵੋਟਿੰਗ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ, ਜਨਮਦਿਨ 'ਤੇ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ
ਇਸ ਗਲਤੀ ਕਰਕੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ,1994 ਦੀ ਧਾਰਾ 58 ਤਹਿਤ ਅਤੇ ਪੰਜਾਬ ਮਿਉਂਸਪਲ ਚੋਣ ਨਿਯਮ, 1994 ਦੇ ਨਿਯਮ 73 ਦੇ ਅਧੀਨ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਪ੍ਰੀਕਿਰਿਆ ਮੁਲਤਵੀ ਕੀਤੀ ਜਾਂਦੀ ਹੈ ਅਤੇ ਦੁਬਾਰਾ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਕਰਵਾਉਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਵਾਰਡ ਨੰਬਰ ਤਿੰਨ ਦੀ ਮੁਡ਼ ਤੋਂ ਚੋਣ 4 ਮਾਰਚ ਦਿਨ ਮੰਗਲਵਾਰ ਨੂੰ ਉਸੇ ਜਗ੍ਹਾ ਉਸੇ ਸਮੇਂ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8