ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ

Friday, Feb 04, 2022 - 03:16 PM (IST)

ਅੰਮ੍ਰਿਤਸਰ(ਬਿਊਰੋ): ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਲਾਨਾ ਪੇਪਰ ਜੋ 9 ਤੇ 10 ਫਰਵਰੀ 2022 ਨੂੰ ਲਏ ਜਾ ਰਹੇ ਸਨ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜੋ ਇਸ ਵਾਰ 9 ਅਤੇ 10 ਫਰਵਰੀ ਨੂੰ ਹੋਣੀ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ/ਕਾਲਜ ਬੰਦ ਕਰ ਦਿੱਤੇ ਗਏ ਹਨ। ਅਜਿਹੇ ਹਾਲਾਤ ਕਰਕੇ ਧਾਰਮਿਕ ਪ੍ਰੀਖਿਆ ਦੇ ਪੇਪਰ ਕਰਵਾਉਣੇ ਅਸੰਭਵ ਹਨ

 ਇਹ ਵੀ ਪੜ੍ਹੋ : ਬਸੰਤ ਪੰਚਮੀ ਮੌਕੇ ਗੁਰੂ ਕਾ ਲਾਹੌਰ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜਦੋਂ ਸਕੂਲ/ਕਾਲਜ ਖੁੱਲ੍ਹਣ ਸਬੰਧੀ ਨਵੇਂ ਆਦੇਸ਼ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਾਰੀਖ਼ਾਂ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸਕੂਲ-ਕਾਲਜ ਨਾ ਖੋਲ੍ਹਣ ਦੇ ਆਦੇਸ਼ਾਂ ਕਰਕੇ ਸਰਕਾਰ ਦੀ ਆਲੋਚਨਾ ਵੀ ਹੋ ਰਹੀ ਹੈ। ਕਈ ਨਿੱਜੀ ਸਕੂਲਾਂ ਨੇ ਇਸ ਖ਼ਿਲਾਫ਼ ਮੋਰਚਾ ਵੀ  ਖੋਲ੍ਹਿਆ ਹੈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕੇ ਜੇਕਰ ਸਕੂਲ ਨਾ ਖੋਲ੍ਹੇ ਗਏ ਤਾਂ ਉਹ ਆਪਣੇ ਪੱਧਰ 'ਤੇ ਸਕੂਲ ਖੋਲ੍ਹਣ ਦਾ ਫ਼ੈਸਲਾ ਲੈਣ ਲਈ ਮਜ਼ਬੂਰ ਹੋਣਗੇ।

ਨੋਟ:  ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦੱਸੋ


Harnek Seechewal

Content Editor

Related News